ਅੰਮ੍ਰਿਤਸਰ (ਸਮਾਜਵੀਕਲੀ) : ਕਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਵਿੱਤੀ ਸੰਕਟ ਵਿਚੋਂ ਨਿਕਲਣ ਲਈ ਸ਼੍ਰੋਮਣੀ ਕਮੇਟੀ ਨੇ ਇਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜੋ ਸਮੁੱਚੇ ਵਿੱਤੀ ਮਾਮਲਿਆਂ ਦੀ ਸਮੀਖਿਆ ਕਰੇਗੀ। ਸੰਕਟ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਸਮੂਹ ਮੈਂਬਰਾਂ ਦੇ ਅਖਤਿਆਰੀ ਕੋਟੇ ’ਤੇ ਇਕ ਸਾਲ ਲਈ ਅਤੇ ਤਿੰਨ ਮਹੀਨੇ ਵਾਸਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੇਣ ’ਤੇ ਰੋਕ ਲਾ ਦਿੱਤੀ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ।
HOME ਸ਼੍ਰੋਮਣੀ ਕਮੇਟੀ ਵੱਲੋਂ ਵਿੱਤੀ ਸੰਕਟ ਦੀ ਸਮੀਖਿਆ ਲਈ ਕਮੇਟੀ ਬਣਾਉਣ ਦਾ ਫੈਸਲਾ