ਪੁਲਵਾਮਾ ਵਿੱਚ ਜੈਸ਼ ਦੇ ਤਿੰਨ ਅਤਿਵਾਦੀ ਹਲਾਕ

ਸ੍ਰੀਨਗਰ (ਸਮਾਜਵੀਕਲੀ): ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਜੇੈਸ਼ ਏ ਮੁਹੰਮਦ ਦੇ ਤਿੰਨ ਅਤਿਵਾਦੀ ਮਾਰੇ ਗਏ। ਇਨ੍ਹਾਂ ਵਿੱਚੋਂ ਇਕ ਬਾਰੂਦੀ ਸੁਰੰਗ ਵਿਛਾਉਣ ਦਾ ਮਾਹਿਰ ਸੀ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ।

ਇਸ ਦੇ ਆਧਾਰ ’ਤੇ ਪੁਲਵਾਮਾ ਦੇ ਕੰਗਨ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਨੂੰ ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਸੁਰੱਖਿਆ ਬਲਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਜਵਾਬੀ ਕਾਰਵਾਈ ਵਿੱਚ ਤਿੰਨ ਅਤਿਵਾਦੀ ਮਾਰੇ ਗਏ। ਮੁਕਾਬਲੇ ਵਿੱਚ ਇਕ ਪੁਲੀਸ ਅਧਿਕਾਰੀ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਅਪਰਾਧਕ ਸਮੱਗਰੀ ਬਰਾਮਦ ਹੋਈ ਹੈ।

Previous articleਅਰਥਚਾਰਾ ਛੇਤੀ ਹੋਵੇਗਾ ਪੱਕੇ ਪੈਰੀਂ: ਮੋਦੀ
Next articleਗ੍ਰੀਨਫੀਲਡ ਪ੍ਰਾਜੈਕਟ: ਨਕੋਦਰ ਤੋਂ ਸਿੱਧਾ ਅੰਮ੍ਰਿਤਸਰ ’ਚੋਂ ਲੰਘੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ