ਦਿੱਲੀ (ਸਮਾਜਵੀਕਲੀ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕਰੋਨਾ ਮਹਾਮਾਰੀ ਦੌਰਾਨ ਦਿੱਲੀ ਦੇ ਕੁੱਝ ਪ੍ਰਾਈਵੇਟ ਹਸਪਤਾਲ ਬਿਸਤਰਿਆਂ ਦੀ ਕਾਲਾਬਾਜ਼ਾਰੀ ਤੋਂ ਬਾਜ਼ ਆਉਣ ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵੀਡੀਓ ਕਾਨਫਰੰਸਿੰਗ ਦੌਰਾਨ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਹਸਪਤਾਲ ਇਲਾਜ ਲਈ ਬਣੇ ਹਨ ਨਾ ਕਿ ਪੈਸੇ ਕਮਾਉਣ ਲਈ। ਉਨ੍ਹਾਂ ਕਿਹਾ ਕਿ ਮਹਾਮਾਰੀ ਚ ਵੈਂਟੀਲੇਟਰਾਂ ਤੇ ਬਿਸਤਰਿਆਂ ਬਾਰੇ ਐਪ ਜਾਰੀ ਕਰਕੇ ਪਾਰਦਰਸ਼ਤਾ ਲਿਆਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਨੂੰ ਲੈਣ ਕੇ ਹੰਗਾਮਾ ਮੱਚਿਆ ਹੋਇਆ ਸੀ।