ਆਉਣ ਵਾਲੀ ਪੀੜ੍ਹੀ ਗੁਲਾਮੀ ਦੀਆਂ ਜੰਜੀਰਾਂ ਤੋੜੇਗੀ – ਸੋਹਣ ਸਿੰਘ ਸਮਰਾ
ਲੰਡਨ, (ਰਾਜਵੀਰ ਸਮਰਾ)- ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਨੂੰ 1984 ਦੇ ਸਾਕੇ ਬਾਰੇ ਦੱਸ ਦੇਣਾ ਚਾਹੀਦਾ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਇਸ ਸਾਕੇ ਨੂੰ ਕਦੇ ਵੀ ਨਾ ਭੁਲਾ ਸਕੇ ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸਿੰਘ ਸਭਾ ਸਾਊਥ ਹਾਲ ਦੇ ਮੀਤ ਪ੍ਰਧਾਨ ਸੋਹਣ ਸਿੰਘ ਸਮਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।
ਉਨ੍ਹਾਂ ਨੇ ਕਿਹਾ ਕਿ ਛੇ ਜੂਨ 1984 ਨੂੰ ਭਾਰਤੀ ਫੌਜ ਵੱਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤੱਕ ਸਾਹਿਬ ਵਿਖੇ ਹਮਲਾ ਕਰ ਹਜ਼ਾਰਾਂ ਨਿਰਦੋਸ਼ ਸਿੱਖ ਸ਼ਰਧਾਲੂਆਂ ਨੂੰ ਗੋਲੀ ਨਾਲ ਭੁੰਨ ਦਿੱਤਾ ਗਿਆ ਅਤੇ ਕਈਆਂ ਨੂੰ ਜ਼ਿੰਦਾ ਹੀ ਸਾੜ ਕੇ ਸ਼ਹੀਦ ਕਰ ਦਿੱਤਾ ਗਿਆ। ਅਸੀਂ ਅੱਜ ਇਨ੍ਹਾਂ ਹਜ਼ਾਰਾਂ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ ਤੇ ਸਾਰੀ ਸਿੱਖ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਆਪਣੇ ਘਰ ਇਕ ਜਪੁਜੀ ਸਾਹਿਬ ਦਾ ਪਾਠ ਜ਼ਰੂਰ ਕਰਨ ਅਤੇ ਸ਼ਹੀਦਾਂ ਨੂੰ ਨਮਿਤ ਅਰਦਾਸ ਕਰਨ।
ਉਨ੍ਹਾਂ ਨੇ ਕਿਹਾ ਕਿ ਇੱਕ ਜੂਨ ਤੋਂ ਛੇ ਜੂਨ ਤੱਕ ਭਾਰਤੀ ਫੌਜ ਨੂੰ ਟੈਂਕਾਂ ਤੇ ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤੱਕ ਸਾਹਿਬ ਹਮਲਾ ਕੀਤਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਅਤੇ ਸੈਂਕੜੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅੱਗ ਦੀ ਭੇਟ ਕਰ ਦਿੱਤੇ ਗਏ। ਦਰਬਾਰ ਸਾਹਿਬ ਮੱਥਾ ਟੇਕਣ ਆਏ ਹਜ਼ਾਰਾਂ ਹੀ ਸ਼ਰਧਾਲੂ ਬਜ਼ੁਰਗ ਬੱਚਿਆਂ ਅਤੇ ਔਰਤਾਂ ਨੂੰ ਫੌਜ ਵੱਲੋਂ ਗੋਲੀਆਂ ਮਾਰ ਸ਼ਹੀਦ ਕਰ ਦਿੱਤਾ ਗਿਆ। ਇਸ ਲਈ ਸਾਕੇ ਬਾਰੇ ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਜ਼ਰੂਰ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਸਾਡੇ ਸ਼ਹੀਦਾਂ ਅਤੇ ਕੀਤੀਆਂ ਕੁਰਬਾਨੀਆਂ ਨੂੰ ਕਦੇ ਵੀ ਨਾ ਭੁੱਲ ਸਕੇ ਅਤੇ ਸਾਡੇ ਬੱਚਿਆਂ ਦੇ ਦਿਲਾਂ ਵਿੱਚ ਉਨ੍ਹਾਂ ਸ਼ਹੀਦਾਂ ਇਹ ਹਮੇਸ਼ਾਂ ਯਾਦ ਬਣੀ ਰਹਿ ਕੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਪਤਾ ਚੱਲ ਸਕੇ ਕਿ ਸਾਡੀਆਂ ਮੌਕੇ ਦੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਸਿੱਖਾਂ ਨਾਲ ਬੇਈਮਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪਤਾ ਚੱਲ ਸਕੇ ਕਿ ਸਿੱਖ ਕੌਮ ਇਕ ਵੱਖਰੀ ਕੌਮ ਹੈ। ਜਿਸ ਨੇ ਇਸ ਜਾਲਮ ਸਰਕਾਰ ਤੋਂ ਗ਼ੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਨਾ ਹੈ ।