ਸ੍ਰੀਨਗਰ (ਸਮਾਜਵੀਕਲੀ) : ਜੰਮੂ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਵਿੱਚ ਅੱਜ ਤੜਕਸਾਰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਦੋ ਅਤਿਵਾਦੀ ਹਲਾਕ ਹੋ ਗਏ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੇ ਹੋਣ ਦੀ ਸੂਚਨਾ ਮਿਲਣ ’ਤੇ ਅੱਜ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਨਿਪੋਰਾ ਖੇਤਰ ’ਚ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ।
ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆਂ। ਇਸ ਮੁਕਾਬਲੇ ਵਿੱਚ ਦੋ ਅਤਿਵਾਦੀ ਹਲਾਕ ਹੋ ਗਏ। ਖ਼ਬਰ ਲਿਖੇ ਜਾਣ ਤੱਕ ਅਪਰੇਸ਼ਨ ਜਾਰੀ ਸੀ।