ਨਵੀਂ ਦਿੱਲੀ (ਸਮਾਜਵੀਕਲੀ): ਸੁਪਰੀਮ ਕੋਰਟ ਨੇ ਕੋਵਿਡ-19 ਦੇ ਮੱਦੇਨਜ਼ਰ ਇਸ ਸਾਲ ਪੁਰੀ ’ਚ 23 ਜੂਨ ਤੋਂ ਹੋਣ ਵਾਲੀ ਇਤਿਹਾਸਕ ਜਗਨਨਾਥ ਰਥ ਯਾਤਰਾ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ’ਤੇ ਅੱਜ ਰੋਕ ਲਗਾ ਦਿੱਤੀ ਹੈ। ਚੀਫ ਜਸਇਸ ਐੱਸਏ ਬੋਬਡੇ, ਜਸਟਿਸ ਦਿਨੇਸ਼ ਮਹੇਸ਼ਵਰੀ ਤੇ ਜਸਟਿਸ ਏਐੱਸ ਬੋਪੰਨਾ ਦੇ ਬੈਂਚ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਇਸ ਸਾਲ ਪੁਰੀ ’ਚ ਰਥ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।