ਨਵੀਂ ਦਿੱਲੀ (ਸਮਾਜਵੀਕਲੀ) : ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਨੇ ਨਰਿੰਦਰ ਮੋਦੀ ਸਰਕਾਰ ਨੂੰ ਕਿਹਾ ਕਿ ਉਹ ਲੱਦਾਖ ਦੀ ਗਲਵਾਨ ਘਾਟੀ ’ਚ ਅਸਲ ਕੰਟਰੋਲ ਰੇਖਾ ਨੇੜੇ ਚੀਨੀ ਫੌਜੀਆਂ ਨਾਲ ਹੋਏ ਮੁਕਾਬਲੇ ’ਚ 20 ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਦੀ ਘਟਨਾ ਦੀ ਜਾਂਚ ਕਰਵਾਏ ਅਤੇ ਚੀਨ ਨਾਲ ਤਣਾਅ ਘਟਾਉਣ ਲਈ ਰਾਸ਼ਟਰਵਾਦੀ ਨਾਅਰੇਬਾਜ਼ੀ ਬੰਦ ਕਰਵਾਏ।
ਉਨ੍ਹਾਂ ਮੋਦੀ ਸਰਕਾਰ ਨੂੰ ਇਹ ਵੀ ਕਿਹਾ ਕਿ ਆਰਥਿਕ ਬਾਈਕਾਟ ਵਰਗੀ ਭੜਕਾਊ ਭਾਸ਼ਾ ਨੂੰ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਯਥਾਰਥਵਾਦੀ ਪਹੁੰਚ ਨਾਲ ਕੰਮ ਲੈਣਾ ਚਾਹੀਦਾ ਹੈ।