ਆਖਿਰ ਕਦੋਂ ਹੋਣਗੀਆਂ ਅਧਿਆਪਕਾਂ ਦੀਆਂ ਤਰੱਕੀਆਂ – ਸੁਖਦਿਆਲ ਝੰਡ
ਕਪੂਰਥਲਾ 1 ਜੁਲਾਈ (ਕੌੜਾ) (ਸਮਾਜਵੀਕਲੀ): ਅਧਿਆਪਕ ਵਰਗ ਦੀ ਸਿਰਮੌਰ ਜਥੇਬੰਦੀ ਅਧਿਆਪਕ ਦਲ ਪੰਜਾਬ ਦੀ ਇੱਕ ਅਹਿਮ ਮੀਟਿੰਗ ਜੂਮ ਐਪ ਰਾਹੀ ਹੋਈ। ਇਸ ਮੀਟਿੰਗ ਵਿੱਚ ਉਪ ਸਕੱਤਰ ਜਨਰਲ ਪੰਜਾਬ ਸੁਖਦਿਆਲ ਸਿੰਘ ਝੰਡ, ਪ੍ਰਿੰਸੀਪਲ ਰਕੇਸ਼ ਭਾਸਕਰ ਸੀ.ਮੀਤ ਪ੍ਰਧਾਨ ਪੰਜਾਬ ਸ਼੍ਰੀ ਰਵਿੰਦਰ ਗਿੱਲ ਮੋਹਾਲੀ ਪਧਾਨ, ਸ: ਗੁਰਜੀਤ ਸਿੰਘ ਲਾਲਿਆਂਵਾਲੀ ਪ੍ਰਧਾਨ ਮਾਨਸਾ, ਸ: ਅਜੀਤ ਸਿੰਘ ਝੰਡੂਕੇ ਪ੍ਰਧਾਨ ਬਠਿੰਡਾ, ਸ਼੍ਰੀ ਮੁਕੇਸ਼ ਕੁਮਾਰ ਪ੍ਰਧਾਨ ਰੋਪੜ, ਸ਼੍ਰੀ ਉਕਾਰ ਸਿੰਘ ਸੂਸ ਪ੍ਰਧਾਨ ਹੁਸ਼ਿਆਰਪੁਰ, ਸ: ਮਨਜਿੰਦਰ ਸਿੰਘ ਧੰਜੂ ਤੇ ਬਾਕੀ ਆਗੂਆਂ ਦਰਮਿਆਨ ਹੋਈ।
ਮੀਟਿੰਗ ਵਿੱਚ ਸ਼ਾਮਿਲ ਆਗੂਆਂ ਨੇ ਮੌਜੂਦਾ ਸਰਕਾਰ ਤੇ ਤਿੱਖਾ ਰੋਸ ਪ੍ਰਗਟ ਕਰਦਿਆ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਹਮੇਸ਼ਾ ਅਫਸਰਸ਼ਾਹੀ ਹੀ ਭਾਰੂ ਰਹਿੰਦੀ ਹੈਅਤੇ ਉਹ ਹੀ ਰਾਜਭਾਗ ਨੂੰ ਚਲਾਦੀ ਹੈ।ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਂਦਿਆ ਹੀ ਸ਼੍ਰੀਮਤੀ ਅਰੁਣਾ ਚੌਧਰੀ ਸਾਬਕਾ ਸਿੱਖਿਆ ਮੰਤਰੀ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਹਰ ਛੇ ਮਹੀਨਿਆਂ ਬਾਅਦ ਅਧਿਆਪਕਾਂ ਦੀਆਂ ਤਰੱਕੀਆ ਕਰਿਆ ਕਰਨਗੇ। ਪ੍ਰੰਤੂ ਅੱਜ ਤੋਂ ਦੋ ਸਾਲ ਪਹਿਲਾਂ ਹੀ ਵਿਭਾਗ ਤਰੱਕੀਆ ਹੋਈਆਂ ਸਨ ਪ੍ਰੰਤੂ ਬਾਅਦ ਵਿੱਚ ਕੋਈ ਤਰੱਕੀ ਨਹੀਂ ਹੋਈ ਅਤੇ ਬਹੁਤ ਸਾਰੇ ਮਾਸਟਰ ਕੇਡਰ ਦੇ ਅਧਿਆਪਕ ਇਸ ਤਰੱਕੀ ਦੀ ਆਸ ਤੋਂ ਵਾਂਝੇ ਹੀ ਦੇਵਾ ਮੁਕਤ ਹੋ ਗਏ ਹਨ।
ਆਗੂਆ ਨੇ ਮੀਟਿੰਗ ਦੌਰਾਣ ਬੋਲਦਿਆ ਕਿਹਾ ਕਿ ਕਾਂਗਰਸ ਸਰਕਾਰ ਦੇ ਇਸ ਕਾਰਜਕਾਲ ਵਿੱਚ ਹੁਣ ਤੱਕ ਤਿੰਨ ਸਿੱਖਿਆ ਮੰਤਰੀ ਬਦਲ ਚੁੱਕੇ ਹਨ ਪ੍ਰੰਤੂ ਅਜੇ ਵੀ ਮੰਤਰੀ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ।ਆਗੂਆਂ ਨੇ ਸਰਕਾਰ ਕੋਲੋਂ ਪੁਰਜੋਰ ਮੰਗ ਕੀਤੀ ਹੈ ਕਿ ਉਹ ਈ.ਟੀ.ਟੀ ਤੌ ਹੈਡਟੀਚਰ, ਸੈਂਟਰ ਹੈੱਡਟੀਚਰ ਤੇ ਮਾਸਟਰ ਕੇਡਰ, ਸੀ.ਐੰਡ,ਵੀ ਤੋਂ ਮਾਸਟਰ ਕੇਡਰ, ਮਾਸਟਰ ਕੇਡਰ ਤੋਂ ਲੈਕਚਰਾਰਤੇ ਮੁੱਖ ਅਧਿਆਪਕ ਤੇ ਲੈਕਚਰਾਰ ਤੋਂ ਪ੍ਰਿੰਸੀਪਲ ਦੀਆਂ ਤਰੱਕੀਆ ਦਾ ਕੰਮ ਜਲਦ ਤੋਂ ਜਲਦ ਕਰਨ ਤਾਂ ਜੋ ਅਧਿਆਪਕ ਵਰਗ ਵਿੱਚ ਪਾਈ ਜਾ ਰਹੀ ਨਿਰਾਸ਼ਾ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਲੈਕ: ਰਜੇਸ਼ ਜੌਲੀ, ਭਜਨ ਸਿੰਘ ਮਾਨ ,ਗੁਰਮੁਖ ਸਿੰਘ ਬਾਬਾ ਤੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਖਾਨੋਵਾਲ ਹਾਜਰ ਸਨ।