ਜਲਾਲਾਬਾਦ (ਸਮਾਜਵੀਕਲੀ): ਇਥੋਂ ਦੇ ਸ਼ੈਲਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਪੁੱਜੇ। ਇਥੇ ਕੁਝ ਦਿਨ ਪਹਿਲਾਂ ਤੇਜ਼ ਝੱਖੜ ਨਾਲ ਸ਼ੈਲਰ ਮਾਲਕਾਂ ਦਾ ਨੁਕਸਾਨ ਹੋਇਆ ਸੀ। ਉਨ੍ਹਾਂ ਸ਼ੈਲਰ ਮਾਲਕਾਂ ਨੂੰ ਡਿਜ਼ਾਸਟਰ ਮੈਨੇਜਮੈਂਟ ਫੰਡ ਵਿਚੋਂ ਮੁਆਵਜ਼ਾ ਦੇਣ ਲਈ ਕਿਹਾ।
ਉਨ੍ਹਾਂ ਆਮ ਆਦਮੀ ਪਾਰਟੀ (ਆਪ) ’ਤੇ ਪੰਜਾਬ ਦੀ ਕਾਂਗਰਸ ਸਰਕਾਰ ਨਾਲ ਮਿਲੇ ਹੋਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਕਿਸੇ ਲੁਕਵੇਂ ਮੰਤਵ ਨੂੰ ਲੈ ਕੇ ਮੁੱਖ ਮੰਤਰੀ ਨਾਲ ਰਲ ਗਈਆਂ ਜਾਪਦੀਆਂ ਹਨ। ਅਕਾਲੀ ਦਲ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਜਿੰਨਾ ਚਿਰ ਤੱਕ ਉਨ੍ਹਾਂ ਦੀ ਪਾਰਟੀ ਹੈ, ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਜਾਰੀ ਰਹੇਗਾ।