ਅੰਮ੍ਰਿਤਸਰ (ਸਮਾਜਵੀਕਲੀ) : ਲੋਕ ਇਨਸਾਫ਼ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ 267 ਪਾਵਨ ਸਰੂਪਾਂ ਦੇ ਮਾਮਲੇ ਵਿਚ ਜਾਂਚ ਦੀ ਮੰਗ ਕੀਤੀ। ਇਹ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿੱਚ ਘੱਟ ਪਾਏ ਗਏ ਸਨ।
ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜਾਂਚ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।ਅੱਜ ਇਸ ਮਾਮਲੇ ਵਿਚ ਬਲਵਿੰਦਰ ਸਿੰਘ ਬੈਂਸ ਨੇ ਆਖਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈੇ।
ਉਨ੍ਹਾਂ ਆਖਿਆ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਡੀਜੀਪੀ ਕੋਲ ਜਾਣਗੇ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਮੰਗ ਰੱਖਣਗੇ ਅਤੇ ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹੋਣ ਵਾਲੇ ਬਜਟ ਇਜਲਾਸ ਵਿੱਚ ਵੀ ਇਹ ਮੁੱਦਾ ਉਭਾਰਨਗੇ।