ਐੱਸ.ਡੀ. ਕਾਲਜ ‘ਚ ਐੱਨ.ਐੱਸ.ਐੱਸ. ਡੇ ਸੰਬੰਧੀ ਸਮਾਗਮ

ਕਪੂਰਥਲਾ / ਸੁਲਤਾਨਪੁਰ ਲੋਧੀ (ਸਮਾਜ ਵੀਕਲੀ) ( ਕੌੜਾ ) – ਐੱਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿੱਚ ਕਾਲਜ ਦੇ ਐੈੱਨ. ਐੈੱਸ. ਐੈੱਸ. ਵਿਭਾਗ ਵੱਲੋਂ ਐਨ.ਐਸ.ਐਸ. ਡੇ ਮਨਾਇਆ ਗਿਆ । ਇਸ ਦੌਰਾਨ ਐੱਨ.ਐੱਸ.ਐੱਸ. ਦੀਆਂ ਵਲੰਟੀਅਰ ਵਿਦਿਆਰਥਣਾਂ ਵੱਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ । ਇਸ ਮੌਕੇ ਬੋਲਦਿਆਂ ਮੈਡਮ ਕਿਰਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਐਨ.ਐਸ.ਐਸ. ਦੇ ਮਹੱਤਵ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਇਹ ਯੋਜਨਾ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਰੋਲ ਨਿਭਾਉਂਦੀ ਹੈ ਅਤੇ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ ਅਤੇ ਦੇਸ਼ ਸੇਵਾ ਦੀ ਭਾਵਨਾ ਵੀ ਪੈਦਾ ਕਰਦੀ ਹੈ । ਉਨ੍ਹਾਂ ਮਾਨਵਤਾ ਦੀ ਸੇਵਾ ਸਬੰਧੀ ਵੀ ਵਿਦਿਆਰਥਣਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਦੌਰਾਨ ਪ੍ਰਿੰਸੀਪਲ ਡਾ. ਸ਼ੁਕਲਾ ਨੇ ਸਮੂਹ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਮਨੁੱਖਤਾ ਦੇ ਭਲੇ ਲਈ ਕੰਮ ਕਰਨ ਦੇ ਨਾਲ ਨਾਲ ਦੇਸ਼ ਪ੍ਰੇਮ ਤੇ ਦੇਸ਼ ਸੇਵਾ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ । ਇਸ ਮੌਕੇ ਮੈਡਮ ਰਜਨੀ ਬਾਲਾ, ਰਜਿੰਦਰ ਕੌਰ, ਰਾਜਬੀਰ ਕੌਰ, ਕਸ਼ਮੀਰ ਕੌਰ, ਸੁਨੀਤਾ ਕਲੇਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਜੋਕੀ ਨੌਜਵਾਨੀ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਸਮਝਣ ਦੀ ਲੋੜ
Next articleਗ਼ਜ਼ਲ