ਨਵੀਂ ਦਿੱਲੀ (ਸਮਾਜਵੀਕਲੀ) : ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਉਹ ਪਾਕਿਸਤਾਨ ਦੀ ਜੇਲ੍ਹ ’ਚ ਬੰਦ ਮੌਤ ਦੀ ਸਜ਼ਾਯਾਫ਼ਤਾ ਕੁਲਭੂਸ਼ਨ ਜਾਧਵ ਦੇ ਮਾਮਲੇ ’ਚ ਕਾਨੂੰਨੀ ਰਾਇ ਲੈ ਰਹੇ ਹਨ।
ਬੀਤੇ ਦਿਨ ਪਾਕਿਸਤਾਨ ਨੇ ਦਾਅਵਾ ਕੀਤਾ ਸੀ ਕਿ ਜਾਧਵ ਨੇ ਸਜ਼ਾ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, ਅਸੀਂ ਆਪਣੇ ਨਾਗਰਿਕ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕਰਾਂਗੇ।’