ਜੰਮੂ (ਸਮਾਜਵੀਕਲੀ) : ਪਾਕਿਸਤਾਨੀ ਫ਼ੌਜ ਨੇ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਗੋਲੀਬੰਦੀ ਦੀ ਮੁੜ ਉਲੰਘਣਾ ਕੀਤੀ, ਜਿਸ ਵਿਚ ਭਾਰਤੀ ਫੌਜ ਦਾ ਇਕ ਜਵਾਨ ਸੰਬੂਰ ਗੁਰਾਂਗ ਸ਼ਹੀਦ ਹੋ ਗਿਆ। ਪਾਕਿਸਤਾਨੀ ਫੌਜ ਨੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੀਆਂ ਚੌਕੀਆਂ ‘ਤੇ ਗੋਲੀਆਂ ਚਲਾਈਆਂ ਅਤੇ ਗੋਲੇ ਦਾਗ਼ੇ। ਉਨ੍ਹਾਂ ਕਿਹਾ ਕਿ ਹਮਲੇ ਵਿਚ ਫੌਜ ਦਾ ਜਵਾਨ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿਚ ਇਲਾਜ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸਰਹੱਦ ਦੇ ਨਾਲ ਤਾਇਨਾਤ ਭਾਰਤੀ ਫੌਜ ਨੇ ਪਾਕਿ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ ਹੈ।