ਚੰਡੀਗੜ੍ਹ, (ਸਮਾਜਵੀਕਲੀ):
ਪੰਜਾਬ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ 15 ਜੁਲਾਈ ਨੂੰ ਹੋਵੇਗੀ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਜਾਣਕਾਰੀ ਅਨੁਸਾਰ ਸਰਕਾਰ ਵਲੋਂ ਹਰ ਹਫ਼ਤੇ ਮੰਤਰੀ ਮੰਡਲ ਦੀ ਮੀਟਿੰਗ ਕਰਨ ਦਾ ਫ਼ੈਸਲਾ ਹੋਇਆ ਹੈ ਕਿਉਂਕਿ ਕੋਵਿਡ-19 ਦੌਰਾਨ ਹਫ਼ਤਾਵਾਰੀ ਕੈਬਨਿਟ ਮੀਟਿੰਗ ਵਿਚ ਵਿਘਨ ਪੈ ਗਿਆ ਸੀ। ਪੰਜਾਬ ਸਰਕਾਰ ਨੇ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੰਤਰੀ ਮੰਡਲ ਦੀ ਮੀਟਿੰੰਗ ਲਈ ਸਮੇਂ ਸਿਰ ਏਜੰਡੇ ਭੇਜਣ ਤਾਂ ਜੋ ਕਿਸੇ ਤਰ੍ਹਾਂ ਦੀ ਕਮੀ ਤੋਂ ਬਚਿਆ ਜਾ ਸਕੇ।