ਲਖਨਊ (ਸਮਾਜਵੀਕਲੀ) : ਰਾਜ ਵਿੱਚ ਕਰੋਨਾਵਾਇਰਸ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਮੁੜ ਲੌਕਡਾਊਨ ਕੀਤੇ ਜਾਣ ਤੋਂ ਬਾਅਦ ਅੱਜ ਉੱਤਰ ਪ੍ਰਦੇਸ਼ ਵਿੱਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਤੇ ਕਾਰੋਬਾਰੀ ਅਦਾਰੇ ਬੰਦ ਰਹੇ। ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਵੀਰਵਾਰ ਨੂੰ ਐਲਾਨ ਕੀਤਾ ਗਿਆ ਸੀ ਕਿ ਦਿਨੋਂ-ਦਿਨ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਦੇ ਮੱਦੇਨਜ਼ਰ ਰਾਜ ਵਿੱਚ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਮੁੜ ਪਾਬੰਦੀਆਂ ਲਾਗੂ ਰਹਿਣਗੀਆਂ। ਹਾਲਾਂਕਿ, ਸਰਕਾਰ ਵੱਲੋਂ ਇਸ ਲੌਕਡਾਊਨ ਦੌਰਾਨ ਜ਼ਰੂਰੀ ਸੇਵਾਵਾਂ ਕਾਰਜਸ਼ੀਲ ਅਤੇ ਧਾਰਮਿਕ ਸਥਾਨ ਖੁੱਲ੍ਹੇ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ।