ਗੁਰਦਾਸਪੁਰ ਨਕੋਦਰ (ਹਰਜਿੰਦਰ ਛਾਬੜਾ) ਪਤਰਕਾਰ 9592282333
(ਸਮਾਜਵੀਕਲੀ) : ਪੱਗ ਬੰਨ੍ਹਣ ‘ਤੇ ਜਿਸ ਸਿੱਖ ਨੌਜਵਾਨ ਨੂੰ ਕਾਲਜ ‘ਚੋਂ ਕੱਢ ਦਿੱਤਾ ਗਿਆ ਸੀ ਉਹ ਹੀ ਹੁਣ ਫ਼ਰਾਂਸ ਦੇ ਸ਼ਹਿਰ ਬੋਬੀਗਿਨੀ ਦੇ ਡਿਪਟੀ ਮੇਅਰ ਚੁਣੇ ਗਏ ਹਨ। ਜਾਣਕਾਰੀ ਮੁਤਾਬਕ ਰਣਜੀਤ ਸਿੰਘ ਗੋਰਾਇਆ ਨਾਮ ਦਾ ਇਹ ਸਿੱਖ ਨੌਜਵਾਨ ਗੁਰਦਾਸਪੁਰ ਦੇ ਪਿੰਡ ਸੇਖਾ ਦਾ ਰਹਿਣ ਵਾਲਾ ਹੈ। ਉਸ ਦੇ ਡਿਪਟੀ ਮੇਅਰ ਬਣਨ ਦੀ ਖ਼ਬਰ ਮਿਲਣ ‘ਤੇ ਬਾਅਦ ਸਾਰੇ ਪਿੰਡ ‘ਚ ਖੁਸ਼ੀ ਦੀ ਲਹਿਰ ਹੈ।
ਰਣਜੀਤ ਸਿੰਘ ਨੇ ਸੋਬਨ ਯੂਨੀਵਰਸਿਟੀ ਤੋਂ ਕਾਨੂੰਨ ਵਿਸ਼ੇ ਦੀ ਪੜ੍ਹਾਈ ਕੀਤੀ ਹੈ ਤੇ ‘ਸਿੱਖਜ਼ ਆਫ਼ ਫਰਾਂਸ ਸੰਸਥਾ’ ਦਾ ਪ੍ਰਧਾਨ ਵੀ ਹੈ। ਇਸ ਮੌਕੇ ਰਣਜੀਤ ਸਿੰਘ ਨੇ ਮੇਅਰ ਅਦੁਲ ਸੈਦੀ ਅਤੇ ਚੋਣਾਂ ‘ਚ ਉਨ੍ਹਾਂ ਦਾ ਸਾਥ ਦੇਣ ਵਾਲੇ ਲੋਕਾਂ ਦੀ ਧੰਨਵਾਦ ਕੀਤਾ।
ਇਥੇ ਦੱਸ ਦੇਈਏ ਕਿ ਪੱਗ ਬੰਨ੍ਹਣ ‘ਤੇ 2004 ‘ਚ ਉਨ੍ਹਾਂ ਨੂੰ ਕਾਲਜ ਤੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੇ ਹੌਸਲਾ ਨਹੀਂ ਹਾਰਿਆ, ਜਿਸ ਦੇ ਸਦਕਾ ਉਹ ਫਰਾਂਸ ਦੇ ਡਿਪਟੀ ਮੇਅਰ ਬਣੇ।