ਕਪੂਰਥਲਾ (ਸਮਾਜ ਵੀਕਲੀ) : ਪੰਜਾਬ ਤੇ ਯੂਟੀ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਸਾਹਮਣੇ ਜ਼ਿਲ੍ਹਾ ਪ੍ਰਧਾਨ ਸਾਬਕਾ ਪ੍ਰਿੰਸੀਪਲ ਕੇਵਲ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਘੜਾ ਭੰਨ ਕੇ ਅਤੇ ਮੁਲਾਜ਼ਮ ਮਾਰੂ ਪੱਤਰ ਫੂਕ ਕੇ ਰੋਸ ਪ੍ਰਗਟ ਕੀਤਾ ਗਿਆ।
ਮੁਜ਼ਾਹਰਾਕਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਫੈਸਲਿਆਂ ਵਿਰੁੱਧ ਇਹ ਹਫ਼ਤਾ ਮਨਾਇਆ ਗਿਆ ਹੈ। ਸਰਕਾਰ ਨੇ ਕੋਵਿਡ-19 ਦੀ ਆੜ ਵਿੱਚ ਇਹ ਮਾਰੂ ਫੈਸਲੇ ਲੈ ਰਹੀ ਹੈ ਜੋ ਨਿੰਦਣਯੋਗ ਹਨ। ਗੌਰਮਿੰਟ ਪੈਨਸ਼ਨਰ ਯੂਨੀਅਨ ਘੜੇ ਭੰਨ੍ਹ ਕੇ ਮੁਜ਼ਾਹਰਾ ਕਰਦੀ ਹੋਈ।