ਤਿਰੂਵਨੰਤਪੁਰਮ (ਸਮਾਜ ਵੀਕਲੀ): ਕੇਰਲਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਹੇਠਲੇ ਇਲਾਕਿਆਂ ’ਚ ਪਾਣੀ ਭਰ ਗਿਆ ਜਦਕਿ ਰੇਲ ਤੇ ਸੜਕ ਆਵਾਜਾਈ ਪ੍ਰਭਾਵਿਤ ਹੋਈ। ਭਾਰਤ ਦੇ ਮੌਸਮ ਵਿਭਾਗ ਵੱਲੋਂ ਇਦੁੱਕੀ ਜ਼ਿਲ੍ਹੇ ’ਚ ‘ਰੈੱਡ ਐਲਰਟ’ ਵੀ ਜਾਰੀ ਕੀਤਾ ਗਿਆ ਹੈ। ਕੋਟਾਯਮ ਵਿੱਚ ਢਿੱਗਾਂ ਫਿਸਲਣ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ।
ਵਿਭਾਗ ਵੱਲੋਂ ਕੋਟਾਯਮ, ਏਰਨਾਕੁਲਮ, ਤ੍ਰਿਸੁਰ ਤੇ ਪਲੱਕਡ ਜ਼ਿਲ੍ਹਿਆਂ ਲਈ ‘ਔਰੇਂਜ ਐਲਰਟ’ ਜਾਰੀ ਕੀਤਾ ਗਿਆ, ਜਿਸ ਤਹਿਤ ਭਾਰੀ ਤੋਂ ਭਾਰੀ ਤੋਂ ਵੀ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ‘ਕੇਰਲਾ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ’ ਦਾ ਬੱਸ ਟਰਮੀਨਸ ’ਚ ਵੀ ਮੀਂਹ ਦਾ ਪਾਣੀ ਭਰ ਗਿਆ। ਇਸ ਦੌਰਾਨ ਮਛੇਰਿਆਂ ਨੂੰ ਸਮੁੰਦਰ ’ਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।