ਕੋਲਕਾਤਾ (ਸਮਾਜ ਵੀਕਲੀ) : ਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਸੋਮੇਨ ਮਿੱਤਰਾ ਦੀ ਬੁੱਧਵਾਰ ਦੇਰ ਰਾਤ ਸ਼ਹਿਰ ਦੇ ਹਸਪਤਾਲ ਵਿਚ ਮੌਤ ਹੋ ਗਈ। ਉਹ 78 ਸਾਲ ਦੇ ਸਨ। ਨਿੱਜੀ ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮੌਤ ਦਿਲ ਅਤੇ ਉਮਰ ਸਬੰਧੀ ਬਿਮਾਰੀਆਂ ਕਾਰਨ ਹੋਈ ਹੈ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਹੋਰ ਕਈ ਨੇਤਾਵਾਂ ਨੇ ਮੌਤ ’ਤੇ ਦੁੱਖ ਪ੍ਰਗਟਾਇਆ ਹੈ।