ਅੰਮ੍ਰਿਤਸਰ (ਸਮਾਜ ਵੀਕਲੀ):- ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਲਿਖੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ (ਯਾਤਰਾ ਸ਼ਾਖਾ) ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੀਮੋ ਨੰ. 12/88/2004-3 ਯ ਸ/1544 ਮਿਤੀ ਚੰਡੀਗੜ੍ਹ 3-06-2008 ਅਨੁਸਾਰ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਬਨਾਉਣ ਦੇ ਆਦੇਸ਼ ਦਿੱਤੇ ਗਏ ਸਨ।, ਪਰ 11 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੁਦ ਵੀ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇਹ ਸੁਸਾਇਟੀ ਨਹੀਂ ਬਣਾਈ ਗਈ।
ਇਨ੍ਹਾਂ ਸੁਸਾਇਟੀਆਂ ਦਾ ਮਕਸਦ ਪੰਜਾਬ ਰਾਜ ਵਿੱਚ ਕਲਾ ਅਤੇ ਸਭਿਆਚਰਕ ਗਤੀਵਿਧੀਆਂ ਦਾ ਪ੍ਰਸਾਰ ਪਿੰਡ ਪੱਧਰ ਤੀਕ ਕਰਨਾ ਹੈ।ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਵਿਕਾਸ ਮੰਚ (ਰਜ਼ਿ.) ਦੇ ਪ੍ਰਧਾਨ ਸ. ਮਨਮੋਹਨ ਸਿੰਘ ਬਰਾੜ ਵੀ ਇਸ ਦਾ ਮੈਂਬਰ ਨਾਮਜ਼ਦ ਕਰਨ ਦੀ ਖੇਚਲ ਕੀਤੀ ਜਾਵੇ ਜੀ ਤਾਂ ਜੋ ਅੰਮ੍ਰਿਤਸਰ ਜ਼ਿਲ਼੍ਹੇ ਦੇ ਵਿਰਸੇ ਦੀ ਠੀਕ ਢੰਗ ਨਾਲ ਸਾਂਭ ਸੰਭਾਲ ਲਈ ੳਹ ਸਮੇਂ ਸਮੇਂ ਸਿਰ ਆਪਣੇ ਸੁਝਾਅ ਦੇਂਦੇ ਰਹਿਣ।