ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਅੰਮ੍ਰਿਤਸਰ (ਸਮਾਜ ਵੀਕਲੀ) : ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਲਈ 5 ਅਗਸਤ ਨੂੰ ਕੀਤੇ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ ਮਿਲਿਆ ਹੈ। ਇਹ ਸੱਦਾ ਪੱਤਰ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਜਥੇਬੰਦੀ ਦੇ ਜਨਰਲ ਸਕੱਤਰ ਚੰਪਤ ਰਾਏ ਵੱਲੋਂ ਭੇਜਿਆ ਗਿਆ ਹੈ।

ਇਹ ਸੱਦਾ ਪੱਤਰ ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ’ਚ ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਦੇ ਜਨਰਲ ਸਕੱਤਰ ਅਤੇ ਪ੍ਰਚਾਰਕ ਸੰਦੀਪ ਸਿੰਘ ਤੇ ਹੋਰਾਂ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਨੂੰ 4 ਅਗਸਤ ਦੀ ਸ਼ਾਮ ਨੂੰ ਕਾਰ ਸੇਵਕ ਪੂਰਮ ਜਾਨਕੀ ਘਾਟ ਪਰਿਕਰਮਾ ਮਾਰਗ ਅਯੁੱਧਿਆ ਪੁੱਜਣ ਲਈ ਆਖਿਆ ਗਿਆ ਹੈ।

ਇਹ ਪੱਤਰ ਲੈ ਕੇ ਆਏ ਰਾਸ਼ਟਰੀ ਸਿੱਖ ਸੰਗਤ ਦੇ ਆਗੂ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਰਾਮ ਮੰਦਿਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਵੀ ਲੈ ਕੇ ਜਾਣਗੇ। ਉਨ੍ਹਾਂ ਆਖਿਆ ਕਿ ਇਸ ਸਬੰਧ ’ਚ ਅਯੁੱਧਿਆ ਸਥਿਤ ਇੱਕ ਗੁਰਦੁਆਰੇ ਵਿੱਚ ਸ਼ੁਕਰਾਨੇ ਵਜੋਂ ਅਖੰਡ ਪਾਠ ਵੀ ਰਖਵਾਇਆ ਜਾਵੇਗਾ, ਜਿਸ ਦਾ ਭੋਗ 7 ਅਗਸਤ ਨੂੰ ਪਵੇਗਾ। ਇਸ ਭੋਗ ਵਿੱਚ ਸ਼ਾਮਲ ਹੋਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ।

Previous articleਪੰਜ ਪਿਆਰਿਆਂ ਨੇ ਲੰਗਾਹ ਨੂੰ 21 ਦਿਨ ਝਾੜੂ ਮਾਰਨ ਦੀ ਤਨਖ਼ਾਹ ਲਾਈ
Next articleਕੋਵਿਡ: ਦੋ ਕਰੋੜ ਤੋਂ ਵੱਧ ਟੈਸਟ ਮੁਕੰਮਲ, ਕੇਸ 18 ਲੱਖ ਤੋਂ ਪਾਰ