ਹੁਸੈਨਪੁਰ (ਕੌੜਾ) (ਸਮਾਜ ਵੀਕਲੀ) : ਹਾਲ ਵਿਚ ਹੀ ਪੰਜਾਬ ਦੇ ਤਿੰਨ ਜਿਲ੍ਹਿਆਂ ਵਿੱਚ ਜ਼ਹਰੀਲੀ ਸ਼ਰਾਬ ਪੀਣ ਨਾਲ ਸੌ ਤੋਂ ਵੱਧ ਲੋਕ ਮਾਰੇ ਗਏ ਸਨ ਜਿਨ੍ਹਾਂ ਦਾ ਦੁੱਖ ਨਾ ਸਹਿ ਜਾਣ ਵਾਲਾ ਹੈ। ਆਮ ਲੋਕਾਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਇਸ ਘਟਨਕ੍ਰਮ ਤੋਂ ਸਬਕ ਲੈਣਾ ਚਾਹੀਦਾ ਹੈ।
ਇਹ ਗੱਲਾਂ ਉੱਘੇ ਦਲਿਤ ਸਮਾਜ ਦੇ ਆਗੂ ਚਰਨਜੀਤ ਹੰਸ ਨੇ ਬੈਪੱਟਿਸਟ ਸੁਸਾਇਟੀ ਵੱਲੋਂ ਫੱਤੁ ਢੀਂਗਾ ਵਿਖੇ ਤਿੰਨ ਜਿਲ੍ਹਿਆਂ ਵਿੱਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਸੰਸਥਾ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਦੀ ਅਗਵਾਈ ਵਿੱਚ ਕੱਢੀ ਗਈ ਰੈਲੀ ਵਿੱਚ ਕਹੇ। ਉਨ੍ਹਾਂ ਕਿਹਾ ਕਿ ਇਸ ਦੁਖਾਂਤ ਨਾ ਕੇਵਲ ਸਿਆਸੀ ਮੁੱਦਾ ਨਾ ਬਣ ਕੇ ਰਹਿ ਜਾਵੇ ਸਗੋਂ ਸਰਕਾਰ ਨੂੰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ।
ਬੈਪੱਟਿਸਟ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਰੈਲੀ ਫੱਤੂ ਢੀਂਗਾ ਦੇ ਬਾਜ਼ਾਰ ਵਿੱਚੋਂ ਸ਼ੁਰੂ ਹੋ ਕੇ ਖਾਨਪੁਰ ਅਤੇ ਫ਼ੱਤੁ ਢੀਂਗਾ ਪਿੰਡ ਦੇ ਦੁਵਾਲਿਓਂ ਘੁੰਮਦੀ ਹੋਈ ਬੱਸ ਅੱਡਾ ਤੇ ਸਮਾਪਤ ਹੋਈ। ਇਸ ਦੌਰਾਨ ਫੱਤੂਢੀਂਗਾ ਦੇ ਥਾਣਾ ਮੁੱਖੀ ਨੂੰ ਇਸ ਸੰਬੰਧੀ ਮੰਗ ਪੱਤਰ ਵੀ ਸੌਪਿਆ ਗਿਆ।ਸੰਸਥਾ ਦੇ ਮੈਂਬਰਾਂ ਵੱਲੋਂ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਮਾਸਕ ਵੰਡੇ ।
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮਾਜਿਕ ਦੂਰੀ ਬਣਾਈ ਗਈ। ਉਨ੍ਹਾਂ ਹੋਰ ਅੱਗੇ ਆਖਿਆ ਕਿ ਸੰਸਥਾ ਵੱਲੋਂ ਇਹ ਉਪਰਾਲਾ ਕਰਨਾ ਇਸ ਲਈ ਜਰੂਰੀ ਸਮਝਿਆ ਗਿਆ ਕੇ ਅਜਿਹਾ ਹਾਦਸਾ ਹੋਰ ਨਾ ਵਾਪਰੇ। ਰੋਸ ਰੈਲੀ ਦੀ ਅਗਵਾਈ ਕਰ ਰਹੇ ਸੰਸਥਾ ਦੇ ਆਗੂ ਬਲਦੇਵ ਰਾਜ ਅਟਵਾਲ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਕਾਂਡ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹੋਰਨਾਂ ਤੋਂ ਇਲਾਵਾ ਅੰਗਰੇਜ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਤਿਲਕ ਰਾਜ, ਗੁਰਜੰਟ ਸਿੰਘ,ਪਰਮਜੀਤ ਸਿੰਘ, ਰਣਜੀਤ ਸਿੰਘ ਆਦਿ ਹਾਜਰ ਸਨ।