ਵੱਖ ਵੱਖ ਦੇਸ਼ਾਂ ਦੇ ਸੱਭਿਆਚਾਰ ਸਬੰਧੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਨਲਾਈਨ ਸੈਮੀਨਾਰ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਨਲਾਈਨ ਸੈਮੀਨਾਰ ਦੀ ਝਲਕ

ਹੁਸੈਨਪੁਰ  ( ਕੌੜਾ ) (ਸਮਾਜ ਵੀਕਲੀ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਇੰਟਰਨੈਸ਼ਨਲ ਸਕੂਲ ਐਵਾਰਡ ਐਕਟੀਵਿਟੀ ਸਬੰਧੀ ਆਨਲਾਈਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਨੂੰ ਵੱਖ ਵੱਖ ਦੇਸ਼ਾਂ ਦੇ ਸੱਭਿਆਚਾਰ ਸਮੇਤ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਦੇ ਰਹਿਣ ਸਹਿਣ ਸਬੰਧੀ ਜਾਣਕਾਰੀ ਦਿੱਤੀ ਗਈ ।

ਸੈਮੀਨਾਰ ਦੌਰਾਨ ਮੈਡਮ ਸਤਿੰਦਰ ਕੌਰ ਅਤੇ ਮੈਡਮ ਆਰਤੀ ਕੋਹਲੀ ਨੇ ਅਹਿਮ ਭੂਮਿਕਾ ਨਿਭਾਈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ ਅਤੇ ਇੰਜ. ਨਿਮਰਤਾ ਕੌਰ ਐਡਮਨਿਸਟੇਟਰ ਨੇ ਸੈਮੀਨਾਰ ਦੀ ਸਫਲਤਾ ਲਈ ਪਿ੍ੰਸੀਪਲ ਵਿਨੋਦ ਖਜੂਰੀਆ ਅਤੇ ਸਟਾਫ਼ ਮੈਂਬਰਾਂ ਵੱਲੋਂ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ।

Previous articleਕਰੋਨਾ ਪਾਜ਼ਿਟਿਵ ਆਉਣ ਤੇ ਗਤੀਵਿਧੀਆਂ ਕੀਤੀਆਂ ਤੇਜ
Next articleਪਛਤਾਵਾ