ਕੇਸ਼ਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ, ਗਿਆਨੀ ਗੁਰਬਚਨ ਸਿੰਘ ਹੋਏ ਸ਼ਾਮਿਲ
ਹੁਸ਼ਿਆਰਪੁਰ/ਸ਼ਾਮਚੁਰਾਸੀ (ਚੁੰਬਰ) (ਸਮਾਜ ਵੀਕਲੀ) : ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਤਖਤ ਸ਼੍ਰੀ ਅੰਮ੍ਰਿਤਸਰ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੇ ਮਨੁੱਖਤਾ ਨੂੰ ਸਮਾਨਤਾ, ਜਾਤ-ਪਾਤ ਤੋ ਰਹਿਤ ਸਮਾਜ ਦੀ ਸਿਰਜਣਾ, ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦਾ ਜਿਹੜਾ ਉਪਦੇਸ਼ ਦਿੱਤਾ ਹੈ ਉਸ ਦਾ ਮਾਰਗ ਦਰਸ਼ਨ ਕਰਨ ਨਾਲ ਮਨੁੱਖ ਦਾ ਸਮੁੱਚਾ ਜੀਵਨ ਪਵਿੱਤਰ ਅਤੇ ਸਾਰਥਿਕ ਹੋ ਜਾਂਦਾ ਹੈ।
ਉਨ•ਾਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸੰਸਾਰ ਵਿਚ ਸੁੱਖ-ਸ਼ਾਂਤੀ, ਭਾਈਚਾਰੇ ਤੇ ਸਦਭਾਵਨਾ ਦਾ ਚਾਨਣ ਫੈਲਣ ਲਈ ਅਰਦਾਸ ਕੀਤੀ। ਇਸ ਤੋਂ ਪਹਿਲਾਂ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਜਸਵਿੰਦਰ ਸਿੰਘ ਬਡਿਆਲ, ਗਿਆਨੀ ਵਰਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਸੰਤ ਮਹਾਪੁਰਸ਼ਾਂ ਅਤੇ ਇਲਾਕੇ ਦੀਆਂ ਅਹਿੰਮ ਸਖ਼ਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।
ਸਟੇਜ ਸਕੱਤਰ ਦੀ ਸੇਵਾ ਮੈਨੇਜਰ ਕਰਨੈਲ ਸਿੰਘ ਅਤੇ ਜਥੇਦਾਰ ਗੁਰਮੇਲ ਸਿੰਘ ਮੂੰਡੀਆਂ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਕਪੂਰਥਲਾ, ਪਰਵਿੰਦਰ ਸਿੰਘ ਡੁਡਿਆਣਾ, ਕਰਨੈਲ ਸਿੰਘ, ਸਰਕਲ ਪ੍ਰਧਾਨ ਗੁਰਮੇਲ ਸਿੰਘ, ਮਹਿੰਦਰ ਸਿੰਘ ਭੋਗਪੁਰ, ਸਤਨਾਮ ਸਿੰਘ ਨਿੱਝਰ, ਜਸਵੀਰ ਸਿੰਘ ਚੱਕੋਵਾਲ, ਕਿਸ਼ਨ ਸਿੰਘ ਪੰਡੋਰੀ ਨਿੱਝਰਾਂ, ਪਰਮਿੰਦਰ ਸਿੰਘ, ਹਰਭਜਨ ਸਿੰਘ ਨੰਦਾਚੌਰ ਵੀ ਸ਼ਾਮਿਲ ਹੋਏ।