ਅਧਿਆਪਕਾਂ ਵੱਲੋਂ ਚੋਣਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਹੋਣਗੇ ਲਿਖਤੀ ਮੁਕਾਬਲੇ

ਮੁਖ ਚੋਣ ਅਧਿਕਾਰੀ ਪੰਜਾਬ ਵੱਲੋਂ ਦਿੱਤੇ ਜਾਣਗੇ ਨਗਦ ਇਨਾਮ

ਕਪੂਰਥਲਾ (ਸਮਾਜ ਵੀਕਲੀ)  (ਕੌੜਾ)- ਚੋਣ ਕਮਿਸ਼ਨ ਵੱਲੋਂ ਵੋਟਾਂ ਦੌਰਾਨ ਨਿਭਾਈਆਂ ਜਾਂਦੀਆਂ ਸੇਵਾਵਾਂ ਬਦਲੇ ਅਧਿਆਪਕਾਂ ਅਤੇ ਹੋਰ ਟੀਚਿੰਗ ਸਟਾਫ ਦੀਆਂ ਸੇਵਾਵਾਂ ਦੇ ਸਨਮਾਨ ਵੱਜੋਂ ਲਿਖਤੀ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਗਿਅ ਹੈ।ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ੫ ਸਤੰਬਰ ਨੂੰ ਅਧਿਆਪਕ ਦਿਵਸ ਮਨਾਉਣ ਦੇ ਮਕਸਦ ਨਾਲ ਵੀ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਚੋਣ ਡਿਊਟੀ ਦੇਣ ਵਾਲੇ ਅਧਿਆਪਕ ਆਪਣੇ ਚੋਣਾਂ ਦੌਰਾਨ ਤਜ਼ਰਬੇ, ਚੋਣ ਪ੍ਰਕਿਰਿਆ ਨੂੰ ਹੋਰ ਦਿਲਚਸਪ ਬਣਾਉਣ ਅਤੇ ਕੋਵਿਡ-19 ਦੌਰਾਨ ਚੋਣ ਡਿਊਟੀ ਨਿਭਾਉਣ ਵਿੱਚ ਆਈਆਂ ਮੁਸ਼ਕਿਲਾਂ ਉੱਪਰ 500 ਸ਼ਬਦਾਂ ਦਾ ਲੇਖ ਲਿਖ ਕੇ ਜ਼ਿਲ੍ਹਾ ਚੋਣ ਦਫਤਰ ਵਿਖੇ ਜਮਾਂ ਕਰਵਾਉਣਾ ਹੋਵੇਗਾ।

ਇਹ ਲੇਖ ਅੰਗਰੇਜੀ ਜਾਂ ਪੰਜਾਬੀ ਵਿੱਚ ਲਿਖਿਆ ਜਾ ਸਕਦਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਸਵੀਪ ਨੋਡਲ ਅਫਸਰ ਵੱਲੋਂ ਭੇਜੀਆਂ ਗਈਆਂ ਐਂਟਰੀਆਂ ਦੇ ਮੁਲਾਂਕਣ ਉਪਰੰਤ ਸਰਵੋਤਮ ਐਂਟਰੀ ਮੁੱਖ ਦਫਤਰ ਵਿਖੇ ਭੇਜੀ ਜਾਵੇਗੀ ਜਿਥੇ ਸੂਬਾ ਪੱਧਰ ਤੇ 3 ਸਰਵੋਤਮ ਲੇਖ ਲਿਖਣ ਵਾਲੇ ਅਧਿਆਪਕਾਂ ਨੂੰ ਕ੍ਰਮਵਾਰ 1500, 1000 ਅਤੇ 500 ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ ।ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ਤੇ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾਣਗੇ ।

Previous articleਨੀਂਟ ਜੇ ਈ ਦੀ ਪ੍ਰੀਖਿਆ ਤੁਰੰਤ ਰੱਦ ਕੀਤੀ ਜਾਵੇ – ਬੇਗਮਪੁਰਾ ਟਾਈਗਰ ਫੋਰਸ
Next articleਮਾਲੀਆ ਘਾਟਾ: ਕੇਂਦਰ ਨੇ ਰਾਜਾਂ ਅੱਗੇ ਰੱਖੇ ਦੋ ਬਦਲ