ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਕੋਵਿਡ -19 ਦੇ ਚੱਲਦੇ ਜਿੱਥੇ ਪੰਜਾਬ ਸਰਕਾਰ ਦੁਆਰਾ ਰਾਤ ਦਾ ਕਰਫਿਊ ਲਗਾਇਆ ਗਿਆ ਹੈ । ਉਥੇ ਹੀ ਇਸ ਕਰਫਿਊ ਨੂੰ ਟਿੱਚ ਜਾਣਦੇ ਹੋਏ ਬੀਤੀ ਰਾਤ ਚੋਰਾਂ ਦੁਆਰਾ ਕੁਝ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਕਾਲੇਵਾਲ (ਖੋਖਰ ਜਦੀਦ) ਵਿੱਚ ਕੁਝ ਕਿਸਾਨਾਂ ਦੀਆਂ ਮੋਟਰਾਂ ਤੋਂ ਬੀਤੀ ਰਾਤ ਚੋਰਾਂ ਨੇ ਤਾਰ ਚੋਰੀ ਕਰ ਲਈ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਸੰਤੋਖ ਸਿੰਘ ਸੈਕਟਰੀ, ਜਸਵੰਤ ਸਿੰਘ, ਜਸਵਿੰਦਰ ਸਿੰਘ, ਮਾਸਟਰ ਪਿਆਰਾ ਸਿੰਘ , ਦੀਦਾਰ ਸਿੰਘ, ਮਨਜੀਤ ਸਿੰਘ ਆਦਿ ਕਿਸਾਨਾਂ ਦੀਆਂ ਮੋਟਰਾਂ ਤੋਂ ਸਟਾਰਟਰ ਤੋਂ ਮੋਟਰ ਨੂੰ ਜਾਂਦੀ ਤਾਰ ਕੱਟ ਕੇ ਬੀਤੀ ਰਾਤ ਚੋਰਾਂ ਦੁਆਰਾ ਚੋਰੀ ਕਰ ਲਈ ਗਈ। ਜਿਸ ਦਾ ਕਿਸਾਨਾਂ ਨੂੰ ਸਵੇਰ ਸਮੇਂ ਮੋਟਰ ਤੇ ਆਉਣ ਸਮੇਂ ਪਤਾ ਲੱਗਾ। ਪੀੜਤ ਕਿਸਾਨਾਂ ਨੇ ਦੱਸਿਆ ਕਿ ਚੋਰਾਂ ਦੁਆਰਾ ਇਹ ਕੋਈ ਪਹਿਲੀ ਚੋਰੀ ਨਹੀਂ ਬਲਕਿ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਚੋਰੀਆਂ ਹੋ ਚੁੱਕੀਆਂ ਹਨ । ਪੀੜਤ ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਚੋਰੀਆਂ ਨਾਲ ਜਿੱਥੇ ਉਨ੍ਹਾਂ ਦਾ ਵਿੱਤੀ ਨੁਕਸਾਨ ਹੋਇਆ ਹੈ। ਉੱਥੇ ਹੀ ਉਨ੍ਹਾਂ ਦਾ ਕੰਮ ਵੀ ਪ੍ਰਭਾਵਿਤ ਹੋਇਆ ਹੈ । ਪੀੜਤ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ,ਕਿ ਐਸੀਆਂ ਘਟਨਾਵਾਂ ਤੇ ਕਾਬੂ ਪਾਇਆ ਜਾਵੇ ਤੇ ਜਲਦ ਤੋਂ ਜਲਦ ਚੋਰਾਂ ਨੂੰ ਫੜਿਆ ਜਾਵੇ ।