‘ਗੋਲੀਬੰਦੀ ਦੀ ਊਲੰਘਣਾ’ ’ਤੇ ਭਾਰਤੀ ਕੂਟਨੀਤਕ ਤਲਬ

ਇਸਲਾਮਾਬਾਦ (ਸਮਾਜ ਵੀਕਲੀ) :ਪਾਕਿਸਤਾਨ ਨੇ ਸਰਹੱਦ ’ਤੇ ਭਾਰਤੀ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਥਿਤ ਗੋਲੀਬੰਦੀ ਦੀ ਊਲੰਘਣਾ ’ਤੇ ਭਾਰਤੀ ਹਾਈ ਕਮਿਸ਼ਨ ਦੇ ਸੀਨੀਅਰ ਕੂਟਨੀਤਕ ਨੂੰ ਤਲਬ ਕਰ ਕੇ ਊਸ ਕੋਲ ਰੋਸ ਦਰਜ ਕਰਵਾਇਆ ਹੈ। ਵਿਦੇਸ਼ ਦਫ਼ਤਰ ਨੇ ਬਿਆਨ ’ਚ ਕਿਹਾ ਕਿ ਸ਼ਨਿਚਰਵਾਰ ਰਾਤ ਨੂੰ ਭਾਰਤੀ ਸੁਰੱਖਿਆ ਬਲਾਂ ਦੀ ਅੰਨ੍ਹੇਵਾਹ ਫਾਇਰਿੰਗ ਦੌਰਾਨ ਹੌਟਸਪਰਿੰਗ ਅਤੇ ਰਖਚਿਕੜੀ ਸੈਕਟਰਾਂ ’ਚ ਇਕ ਲੜਕੀ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਆਮ ਨਾਗਰਿਕ ਜ਼ਖ਼ਮੀ ਹੋ ਗਏ। ਊਨ੍ਹਾਂ ਦੋਸ਼ ਲਾਇਆ ਕਿ ਭਾਰਤੀ ਸੁਰੱਖਿਆ ਬਲਾਂ ਵੱਲੋਂ ਸ਼ਹਿਰੀ ਇਲਾਕਿਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Previous articleਬਾਇਡਨ ਦੀ ਲੀਕ ਆਡੀਓ ਸੋਸ਼ਲ ਮੀਡੀਆ ’ਤੇ ਵਾਇਰਲ
Next articleਅਮਰੀਕਾ ਵਿਸ਼ਵ ਸ਼ਾਂਤੀ ਲਈ ਸਭ ਤੋਂ ਵੱਡਾ ਖ਼ਤਰਾ: ਚੀਨੀ ਫ਼ੌਜ