ਵਾਸ਼ਿੰਗਟਨ (ਸਮਾਜ ਵੀਕਲੀ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਫਰੀਕੀ ਅਮਰੀਕੀ ਜਾਰਜ ਫਲੋਇਡ ਦੀ ਮੌਤ ਤੋਂ ਬਾਅਦ ਹਿੰਸਕ ਪ੍ਰਦਰਸ਼ਨਕਾਰੀਆਂ ਨੂੰ ‘ਠੱਗਾਂ ਦਾ ਗਰੋਹ’ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੇ ਵਾਸ਼ਿੰਗਟਨ ਡੀਸੀ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਵੀ ਨਹੀਂ ਛੱਡਿਆ।
ਮਿਨੀਸੋਟਾ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ, “ਤੁਹਾਨੂੰ ਪਤਾ ਹੈ, ਉਨ੍ਹਾਂ ਨੇ ਇਬਰਾਹੀਮ ਲਿੰਕਨ ਦੇ ਬੁੱਤ ਨੂੰ ਨਿਸ਼ਾਨਾ ਬਣਾਇਆ, ਜਦੋਂ ਉਨ੍ਹਾਂ ਨੇ ਲਿੰਕਨ ਦੇ ਬੁੱਤ ਨੂੰ ਨਿਸ਼ਾਨਾ ਬਣਾਇਆ, ਮੈਂ ਕਿਹਾ, ਇੱਕ ਮਿੰਟ ਰੁਕੋ, ਤੁਸੀਂ ਇਹ ਕਰ ਰਹੇ ਹੋ, ਫਿਰ ਉਨ੍ਹਾਂ ਨੇ ਜਾਰਜ ਵਾਸ਼ਿੰਗਟਨ, ਥੌਮਸ ਜੈਫਰਸਨ ਅਤੇ ਸਭ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਵਾਸ਼ਿੰਗਟਨ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਵੀ ਨਹੀਂ ਬਖ਼ਸ਼ਿਆ। ਗਾਂਧੀ ਜੋ ਸਿਰਫ਼ ਸ਼ਾਂਤੀ ਚਾਹੁੰਦੇ ਸਨ, ਉਨ੍ਹਾਂ ਦਾ ਬੁੱਤ ਵੀ ਡੇਗ ਦਿੱਤਾ। “