ਯੂ ਕੇ ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ): ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਲਈ ਤਿੰਨ ਆਰਡੀਨੈਸ ਬਿੱਲ 2020 ਦੇ ਵਿਰੁੱਧ ਸੰਘਰਸ਼ ਤਿੱਖਾ ਕਰਨ ਸੰਬਧੀ 25 ਸਤੰਬਰ ਨੂੰ ਪੰਜਾਬ ਬੰਦ ਦਾ ਇੰਟਰਨੈਸ਼ਨਲ ਪੰਥਕ ਦਲ ਯੂ਼ ਕੇ ਵੱਲੋਂ ਪੂਰਨ ਸਮਰਥਨ ਕਰਦੇ ਹਾਂ।
ਪੰਜਾਬ ਅਤੇ ਦੇਸ਼ ਭਰ ਵਿੱਚ ਆਰਡੀਨੈਸ ਕਾਨੂੰਨ ਵਿਰੁੱਧ ਚੱਲ ਰਹੇ ਘੋਲ ਦੀ ਪੁਰਜੋਰ ਹਮਾਇਤ ਕਰਦਿਆਂ ਭਾਈ ਕਪਤਾਨ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਇੰਟਰਨੈਸ਼ਨਲ ਪੰਥਕ ਦਲ ਯੂ਼,ਕੇ ਨੇ ਕਿਹਾ ਕਿ 25 ਸੰਤਬਰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਭਰਭੂਰ ਸਮਰਥਨ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਤਮ ਨਿਰਭਰ ਕਰਨ ਵਾਲਾ ਦੇਸ਼ ਦਾ ਕਿਸਾਨ ਅੱਜ ਸ਼ੜਕਾਂ ਤੇ ਰੁਲ ਰਿਹਾ ਹੈ।ਅਤੇ ਕੇਂਦਰ ਸਰਕਾਰ ਵੱਲੋਂ ਸਰਮਾਏਦਾਰ ਕੰਪਨੀਆਂ ਨੂੰ ਮਾਲੋ ਮਾਲ ਕਰ ਰਹੀ ਹੈ।
ਭਾਈ ਕਪਤਾਨ ਸਿੰਘ ਨੇ ਕਿਹਾ ਕਿ ਇਹ ਬਿੱਲ ਕਿਸਾਨ,ਮਜਦੂਰ,ਆੜਤੀਆਂ ਅਤੇ ਦੁਕਾਨਦਾਰਾਂ ਦੇ ਪੇਟ ਤੇ ਲੱਤ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਦੇ ਲੋਕਾਂ ਕਿਸਾਨਾਂ ਦੇ ਹੱਕ ਵਿੱਚ ਖੜਨ ਦੀ ਲੋੜ ਹੈ ਜੋ ਪੂਰੇ ਦੇਸ਼ ਦਾ ਢਿੱਡ ਭਰਦਾ ਹੈ। ਉਨ੍ਹਾਂ ਪੰਜਾਬ ਦੇ ਸਮੂਹ ਕਿਸਾਨਾਂ, ਮਜਦੂਰਾਂ, ਦੁਕਾਨਦਾਰਾਂ ਅਤੇ ਆਮ੍ ਲੋਕਾਂ ਨੂੰ ਪੰਜਾਬ ਬੰਦ ਦੇ ਅੰਦੋਲਨ ਵਿੱਚ ਸਾ਼ਮਲ ਹੋਣ ਦੀ ਅਪੀਲ ਕੀਤੀ।ਅਤੇ ਸਰਕਾਰਾਂ ਵਿਰੁੱਧ ਤਿੱਖਾ ਸੰਘਰਸ਼ ਲੜਣ ਦਾ ਸੱਦਾ ਦਿੱਤਾ।