ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਗੜ੍ਹਸ਼ੰਕਰ ਦੀ ਪੀ.ਐਚ.ਸੀ. ਪਾਲਦੀ ਅਧੀਨ ਆਉਂਦੇ ਪਿੰਡ ਭਗਤੂਪੁਰ ਨੂੰ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗਾ।
ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2081 ਨਵੇ ਸੈਪਲ ਲੈਣ ਨਾਲ ਅਤੇ 2405 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 72 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 4786 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 113686 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 108004 ਸੈਪਲ ਨੈਗਟਿਵ, ਜਦ ਕਿ 1354 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 174 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 545, ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4067 ।
ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 72 ਪਾਜੇਟਿਵ ਕੇਸ ਨਵੇ ਹਨ । ਹੁਸ਼ਿਆਰਪੁਰ ਸ਼ਹਿਰ 28 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 44 ਪਾਜੇਟਵ ਮਰੀਜ ਹਨ । ਮੌਤਾਂ ਦੀ ਗਿਣਤੀ 4 ਹੈ (1) ਪਹਿਲੀ ਮੌਤ 68 ਸਾਲਾ ਵਿਆਕਤੀ ਵਾਸੀ ਪੁਰਹੀਰਾਂ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ (2) 58 ਸਾਲਾ ਵਿਆਕਤੀ ਵਾਸੀ ਰੂਪ ਨਗਰ ਹੁਸ਼ਿਆਰਪੁਰ ਮੋਤ ਪੀ. ਜੀ. ਆਈ. ਚੰਡੀਗੜ (3) 57 ਸਾਲਾ ਵਿਆਕਤੀ ਵਾਸੀ ਛਾਉਣੀ ਕਲਾਂ ਮੌਤ ਨਿਜੀ ਹਸਪਤਾਲ ਜਲੰਧਰ । (4) 76 ਸਾਲਾ ਵਿਆਕਤੀ ਪਿੰਡ ਨਾਰਾ ਦੀ ਮੌਤ ਨਿਜੀ ਹਸਪਤਾਲ ਜਲੰਧਰ ।
ਇਹ 4 ਮਰੀਜ ਕੋਰੋਨਾ ਪਾਜੇਟਿਵ ਸਨ । ਜਿਲੇ ਸਿਵਲ ਸਰਜਨ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।