ਓਸਲੋ (ਸਮਾਜ ਵੀਕਲੀ): ਵਿਸ਼ਵ ਖੁਰਾਕ ਪ੍ਰੋਗਰਾਮ ਨੂੰ ਦੁਨੀਆ ਭਰ ਵਿਚ ਭੁੱਖ ਅਤੇ ਭੋਜਨ ਅਸੁਰੱਖਿਆ ਨਾਲ ਲੜਨ ਦੇ ਯਤਨਾਂ ਲਈ ਸਾਲ 2020 ਦਾ ਨੋਬੇਲ ਸ਼ਾਂਤੀ ਪੁਰਸਕਾਰ ਦਿੱਤਾ ਗਿਆ ਹੈ। ਓਸਲੋ ਵਿੱਚ ਇਹ ਐਲਾਨ ਨੋਬੇਲ ਕਮੇਟੀ ਵੱਲੋਂ ਕੀਤਾ ਗਿਆ। ਨੋਬਲ ਕਮੇਟੀ ਨੇ ਕਿਹਾ ਕਿ ਕਰੋਨਾਵਾਇਰਸ ਮਹਾਮਾਰੀ ਕਾਰਨ ਦੁਨੀਆ ਭਰ ਦੇ ਲੱਖਾਂ ਲੋਕਾਂ ਅੱਗੇ ਭੁੱਖਮਰੀ ਦੀ ਨੌਬਤ ਆ ਗਈ ਹੈ। ਇਸ ਔਖੀ ਘੜੀ ਵਿੱਚ ਵਿਸ਼ਵ ਖੁਰਾਕ ਪ੍ਰੋਗਰਾਮ ਦੀ ਮਹੱਤਤਾ ਹੋਰ ਵੱਧ ਜਾਂਦੀ ਹੈ ਤੇ ਦੁਨੀਆਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ।
HOME ਵਿਸ਼ਵ ਖੁਰਾਕ ਪ੍ਰੋਗਰਾਮ ਨੂੰ ਸਾਲ 2020 ਦਾ ਨੋਬੇਲ ਸ਼ਾਂਤੀ ਪੁਰਸਕਾਰ