ਆਮ ਆਦਮੀ ਪਾਰਟੀ ਦੀ ਬੁਨਿਆਦ ਝੂਠ ਤੇ ਟਿਕੀ ਹੋਈ ਹੈ – ਰਣਜੀਤ ਸਿੰਘ ਖੋਜੇਵਾਲ
ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਸਾਬਕਾ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਗੁਜਰਾਤ ਦੇ ਸਾਬਕਾ ਮੁਖ ਮੰਤਰੀ ਤੇ ਭਾਜਪਾ ਵਿਧਾਇਕ ਵਿਜੇ ਰੂਪਾਣੀ ਨੂੰ ਪੰਜਾਬ ਭਾਜਪਾ ਦੇ ਇੰਚਾਰਜ ਬਣਾਉਣ ਤੇ ਵਧਾਈ ਦਿੱਤੀ ਹੈ।ਖੋਜੇਵਾਲ ਨੇ ਕਿਹਾ ਕਿ ਮੈਂ ਸੀਨੀਅਰ ਭਾਜਪਾ ਨੇਤਾ ਵਿਜੇ ਰੂਪਾਣੀ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕਰਨ ਤੇ ਵਧਾਈ ਦਿੰਦਾ ਹਾਂ।ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਮੌਜੂਦਗੀ ਅਤੇ ਉਨ੍ਹਾਂ ਦੇ ਵਿਆਪਕ ਤਜਰਬੇ ਨਾਲ ਪਾਰਟੀ ਦੇ ਕੇਡਰ ਦਾ ਮਨੋਬਲ ਵਧੇਗਾ।ਭਾਜਪਾ ਆਗੂ ਖੋਜੇਵਾਲ ਨੇ ਕਿਹਾ ਕਿ ਪੰਜਾਬ ਚ ਉਨ੍ਹਾਂ ਦਾ ਨਿੱਘਾ ਸੁਆਗਤ ਕਰਦਾ ਹਾਂ।ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ. ਪੀ ਨੱਡਾ ਵੱਲੋਂ ਪੰਜਾਬ ਸਮੇਤ 15 ਸੂਬਿਆਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ।ਭਾਜਪਾ ਵਿਧਾਇਕ ਵਿਜੇ ਰੂਪਾਣੀ ਨੂੰ ਪੰਜਾਬ ਦੇ ਇੰਚਾਰਜ ਤੇ ਨਰਿੰਦਰ ਸਿੰਘ ਰੈਨਾ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ।
ਖੋਜੇਵਾਲ ਨੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਜਨਤਾ ਵਿਚ ਜਾ ਕੇ ਆਮ ਆਦਮੀ ਪਾਰਟੀ ਦੇ ਝੂਠ ਅਤੇ ਫ਼ਰੇਬ ਦੀ ਰਾਜਨੀਤੀ ਦਾ ਪਰਦਾ ਫਾਸ ਕਰਨ ਨੂੰ ਯਕੀਨੀ ਬਣਾਉਣ।ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਬੁਨਿਆਦ ਝੂਠ ਤੇ ਟਿਕੀ ਹੋਈ ਹੈ ਇਹ ਦਿੱਲੀ ਵਿਚ ਕੀਤੇ ਘੁਟਾਲੇ ਨੂੰ ਝੂਠ ਦੇ ਸਹਾਰੇ ਛੁਪਾਉਣ ਦਾ ਕੰਮ ਕਰ ਰਹੇ ਪਰ ਜਨਤਾ ਇਨ੍ਹਾਂ ਦੇ ਕਾਰਨਾਮਿਆਂ ਤੋਂ ਪੂਰੀ ਤਰ੍ਹਾਂ ਜਾਣੂ ਹੈ।ਭਾਜਪਾ ਆਗੂ ਖੋਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਡੰਗ ਟਪਾਊ ਰਾਜਨੀਤੀ ਦਾ ਪਤਾ ਹਿਮਾਚਲ ਅਤੇ ਗੁਜਰਾਤ ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੱਗ ਜਾਵੇਗਾ।ਦੋਵਾਂ ਰਾਜਾਂ ਦੇ ਵੋਟਰ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ।ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸਮੂਹ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਬਹੁਤ ਵਿਸ਼ਵਾਸ ਹੈ ਅਤੇ ਉਹ ਲੋਕ ਬਹੁਤ ਹੀ ਉਤਸ਼ਾਹ ਨਾਲ ਪਾਰਟੀ ਲਈ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਹਰ ਵਰਕਰ ਭਾਜਪਾ ਨੂੰ ਮਜ਼ਬੂਤ ਕਰਨ ਤੇ ਹਰ ਵਰਕਰ ਨੂੰ ਬੂਥ ਪੱਧਰ ਅਤੇ ਕੇਂਦਰ ਸਰਕਾਰ ਦੀਆ ਅੱਠ ਸਾਲ ਦੀਆ ਉਪਲੱਬਧੀਆਂ ਨੂੰ ਘਰ-ਘਰ ਪਹੁੰਚਣ ਅਤੇ ਲੋਕ ਸਭਾ ਚੋਣਾਂ ਦੀ ਤਿਆਰੀ ਸਬੰਧੀ ਹੁਣ ਤੋਂ ਹੀ ਜੁੱਟ ਜਾਣਾ ਚਾਹੀਦਾ ਹੈ।ਖੋਜੇਵਾਲ ਨੇ ਕਿਹਾ ਕਿ ਪਾਰਟੀ ਦੀ ਰੀੜ੍ਹ ਵਰਕਰ ਹੁੰਦੇ ਹਨ ਅਤੇ ਜਦੋਂ ਤੱਕ ਵਰਕਰ ਮਜ਼ਬੂਤ ਨਹੀਂ ਹੋਣਗੇ,ਪਾਰਟੀ ਮਜ਼ਬੂਤ ਨਹੀਂ ਹੋ ਸਕਦੀ।ਉਨ੍ਹਾਂ ਨੇ ਕਿਹਾ ਕਿ 2024 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਆਪਣੇ ਵਰਕਰਾਂ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਕੰਮ ਕਰ ਰਹੀ ਹੈ ਅਤੇ ਇਸ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਖਾਸ ਕਰਕੇ ਸਰਕਾਰ ਦੀਆਂ ਯੋਜਨਾਵਾਂ ਨੂੰ ਪਿੰਡ ਪਿੰਡ ਵਿੱਚ ਕਿਸ ਤਰ੍ਹਾਂ ਲੋਕਾਂ ਤੱਕ ਪਹੁੰਚਾਇਆ ਜਾਵੇ,ਇਨ੍ਹਾਂ ਵਰਕਰਾਂ ਰਾਹੀਂ ਸੰਗਠਨ ਕੰਮ ਕਰ ਰਿਹਾ ਹੈ।ਪਰ ਇਸ ਦੌਰਾਨ 2024 ਦੀ ਰਣਨੀਤੀ ਵੀ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਵਰਕਰਾਂ ਨੂੰ ਵੱਖ-ਵੱਖ ਬੁਨਿਆਦੀ ਮੰਤਰ ਦਿੱਤੇ ਜਾ ਰਹੇ ਹਨ।