ਹੁਸੈਨਪੁਰ (ਸਮਾਜ ਵੀਕਲੀ) ( ਕੌੜਾ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਵਿਨੋਦ ਖਜੂਰੀਆ ਦੀ ਅਗਵਾਈ ਵਿੱਚ ਆਨਲਾਈਨ ਗਲੋਬਲ ਹੈਂਡ ਵਾਸ਼ਿੰਗ ਡੇ ਅਤੇ ਵਿਸ਼ਵ ਸਟੂਡੈਂਟ ਡੇ ਮਨਾਇਆ ਗਿਆ । ਜਿਸ ਵਿੱਚ ਤੀਜੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ।
ਇਸ ਦੌਰਾਨ ਵਿਦਿਆਰਥੀਆਂ ਪੋਸਟਰ ਮੇਕਿੰਗ, ਭਾਸ਼ਣ ਅਤੇ ਕਵਿਤਾਵਾਂ ਰਾਹੀਂ ਹੱਥਾਂ ਦੀ ਸਾਫ ਸਫਾਈ ਅਤੇ ਕੁਝ ਵੀ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਫ ਕਰਨ ਦਾ ਸੁਨੇਹਾ ਦਿੱਤਾ । ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਿਸ਼ਵ ਸਟੂਡੈਂਟ ਡੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ ਅਤੇ ਇੰਜ. ਨਿਮਰਤਾ ਕੌਰ ਐਡਮਨਿਸਟੇਟਰ ਨੇ ਸਮੂਹ ਵਿਦਿਆਰਥੀਆਂ ਨੂੰ ਵਿਸ਼ਵ ਸਟੂਡੈਂਟ ਡੇ ਦੀ ਵਧਾਈ ਦਿੱਤੀ ।