ਚੰਡੀਗੜ੍ਹ, (ਸਮਾਜ ਵੀਕਲੀ): ਸ਼੍ੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਟੁੱਟਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕਰ ਕੇ ਸਮੱਸਿਆ ਦਾ ਹੱਲ ਲੱਭੇ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਿਸਾਨ ਨੇਤਾਵਾਂ ਨੂੰ ਪ੍ਰਧਾਨ ਮੰਤਰੀ ਤਾਂ ਕੀ ਕਿਸੇ ਮੰਤਰੀ ਨਾਲ ਵੀ ਨਹੀਂ ਮਿਲਵਾਇਆ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਸੰਤੁਸ਼ਟ ਕੀਤੇ ਬਿਨਾਂ ਪੰਜਾਬ ਅਤੇ ਦੇਸ਼ ਵਿੱਚ ਰੋਸ ਪ੍ਰਦਰਸ਼ਨ ਖ਼ਤਮ ਨਹੀਂ ਕੀਤੇ ਜਾ ਸਕਦੇ। ਸ੍ਰੀ ਢੀਂਡਸਾ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਜਲਦ ਕਿਸਾਨਾਂ ਦੇ ਮੁੱਦਿਆਂ ਨੂੰ ਸੁਲਝਾਵੇ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਸ਼੍ੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਹਮੇਸ਼ਾਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗਾ।
HOME ਕਿਸਾਨਾਂ ਤੇ ਕੇਂਦਰ ਦਰਮਿਆਨ ਗੱਲਬਾਤ ਟੁੱਟਣਾ ਮੰਦਭਾਗਾ: ਢੀਂਡਸਾ