ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਹੋਏ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ

ਕੈਪਸ਼ਨ-ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ ਐਡਵੋਕੇਟ ਸਤਨਾਮ ਸਿੰਘ ਮੋਮੀ, ਪ੍ਰਦੀਪਪਾਲ ਸਿੰਘ ਥਿੰਦ ਤੇ ਹੋਰ

ਪਾਰਟੀ ਨੂੰ ਜ਼ਿਲ੍ਹਾ ਪੱਧਰ ਤੇ ਪੂਰਨ ਤੌਰ ਤੇ ਜਥੇਬੰਦਕ ਕਰਨ ਲਈ ਤਨਦੇਹੀ ਨਾਲ ਕਰਾਂਗਾ ਕੰਮ-ਇੰਡੀਅਨ

ਹੁਸੈਨਪੁਰ (ਸਮਾਜ ਵੀਕਲੀ) (ਕੌੜਾ)-ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਪੱਧਰ ਤੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸੇ ਹੀ ਕੜੀ ਤਹਿਤ ਜ਼ਿਲ੍ਹਾ ਕਪੂਰਥਲਾ ਦੀ ਆਮ ਆਦਮੀ ਪਾਰਟੀ ਦੀ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੂੰ ਨਿਯੁਕਤ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ, ਅਤੇ ਆਮ ਆਦਮੀ ਪਾਰਟੀ ਦੀ ਚੜ੍ਹਦੀ ਕਲਾ ਦੇ ਨਾਲ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਅਰਦਾਸ ਕੀਤੀ । ਸੁਲਤਾਨਪੁਰ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਹੁੰਚਣ ਤੇ ਜਿੱਥੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਸਤਨਾਮ ਸਿੰਘ ਮੋਮੀ, ਪ੍ਰਦੀਪ ਪਾਲ ਸਿੰਘ ਥਿੰਦ, ਸੁੱਖਾ ਮਿਆਣੀ, ਮਨਜੀਤ ਸਿੰਘ ਓਮ ਪ੍ਰਕਾਸ਼, ਹਰਜਿੰਦਰ ਸਿੰਘ ਆਦਿ ਨੇ ਗੁਲਦਸਤਾ ਦੇ ਕੇ ਜ਼ੋਰਦਾਰ ਸਵਾਗਤ ਕੀਤਾ।

ਉੱਥੇ ਹੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਜੋ ਵੀ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਉਸ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਜ਼ਿਲ੍ਹਾ ਕਪੂਰਥਲਾ ਵਿੱਚ ਪੂਰਨ ਤੌਰ ਤੇ ਜਥੇਬੰਦਕ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿਚ ਅਹਿਮ ਰੋਲ ਅਦਾ ਕਰਨਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਸਤਨਾਮ ਸਿੰਘ ਮੋਮੀ, ਪ੍ਰਦੀਪਪਾਲ ਸਿੰਘ ਥਿੰਦ ,ਸੁੱਖਾ ਮਿਆਣੀ, ਮਨਜੀਤ ਸਿੰਘ, ਓਮ ਪ੍ਰਕਾਸ਼ ਤੇ ਹਰਜਿੰਦਰ ਸਿੰਘ ਆਦਿ ਨੇ ਆਮ ਆਦਮੀ ਪਾਰਟੀ ਦਾ ਗੁਰਪਾਲ ਸਿੰਘ ਇੰਡੀਅਨ ਨੂੰ ਜ਼ਿਲ੍ਹਾ ਪ੍ਰਧਾਨ ਥਾਪਣ ਤੇ ਸਵਾਗਤ ਕੀਤਾ ।

Previous articleUK murder convict gets remission for tackling London Bridge terrorist
Next article‘Trump will be remembered as a Prez who didn’t send US troops out’