ਨਵੀਂ ਦਿੱਲੀ (ਸਮਾਜ ਵੀਕਲੀ) :ਰੇਲਵੇ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ’ਚ ਬੰਦ ਪਈਆਂ ਰੇਲ ਸੇਵਾਵਾਂ, ਖ਼ਾਸ ਕਰ ਕੇ ਮਾਲ ਗੱਡੀਆਂ ਦੇ ਸਬੰਧ ’ਚ ਇਕ-ਦੂਜੇ ਨੂੰ ਲਿਖੇ ਗਏ ਪੱਤਰਾਂ ਤੋਂ ਕੁਝ ਦਿਨ ਬਾਅਦ ਰੇਲਵੇ ਨੇ ਅੱਜ ਜਾਣਕਾਰੀ ਦਿੱਤੀ ਹੈ ਕਿ ਖੇਤਰ ਵਿੱਚ 97 ਮਾਲ ਗੱਡੀਆਂ ਦੀ ਆਵਾਜਾਈ ਮੁੜ ਤੋਂ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਉੱਤਰ ਅਤੇ ਉੱਤਰ ਕੇਂਦਰੀ ਰੇਲਵੇ ਦੇ ਜਨਰਲ ਮੈਨੇਜਰ ਰਾਜੀਵ ਚੌਧਰੀ ਨੇ ਇਕ ਬਿਆਨ ਰਾਹੀਂ ਦਿੱਤੀ। ਕੇਂਦਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਰੇਲਵੇ ਟਰੈਕਾਂ ’ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨਾਂ ਵਿਚਾਲੇ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਮਾਲ ਦੀ ਢੋਆ-ਢੁਆਈ ਬਹਾਲ ਕਰਨ ਲਈ 26 ਅਕਤੂਬਰ ਨੂੰ ਪੰਜਾਬ ਸਰਕਾਰ ਤੋਂ ਰੇਲਾਂ ਅਤੇ ਰੇਲਾਂ ਦੇ ਅਮਲੇ ਦੀ ਸੁਰੱਖਿਆ ਸਬੰਧੀ ਭਰੋਸਾ ਮੰਗਿਆ ਸੀ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਬਹਾਲ ਕਰਵਾਉਣ ਲਈ ਰੇਲ ਮੰਤਰੀ ਤੋਂ ਦਖ਼ਲ ਦੇਣ ਦੀ ਮੰਗ ਕੀਤੀ ਸੀ।
HOME ਪੰਜਾਬ ’ਚ 97 ਮਾਲ ਗੱਡੀਆਂ ਦੀ ਆਵਾਜਾਈ ਮੁੜ ਸ਼ੁਰੂ: ਰੇਲਵੇ