ਨਵਜੋਤ ਸਿੱਧੂ ਨੂੰ ਪੁਲੀਸ ਨੇ ਦਿੱਲੀ ਐਂਟਰੀ ਪੁਆਇੰਟ ’ਤੇ ਰੋਕਿਆ

Congress President Navjot Sidhu

ਨਵੀਂ ਦਿੱਲੀ (ਸਮਾਜ ਵੀਕਲੀ) : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਬੁੱਧਵਾਰ ਨੂੰ ਦਿੱਲੀ ਪੁਲੀਸ ਨੇ ਐਂਟਰੀ ਪੁਆਇੰਟ ’ਤੇ ਰੋਕ ਲਿਆ। ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜੰਤਰ ਮੰਤਰ ’ਤੇ ਕਿਸਾਨੀ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨ ਤੇ ਮਾਲ ਗੱਡੀਆਂ ਦੀ ਬਹਾਲੀ ਨੂੰ ਲੈ ਕੇ ਦਿੱਤੇ ਜਾਣ ਵਾਲੇ ‘ਰਿਲੇਅ ਧਰਨੇ’ ਵਿੱਚ ਸ਼ਾਮਲ ਹੋਣ ਲਈ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।

ਇਸ ਦੌਰਾਨ ਸਿੱਧੂ ਦੀ ਪੁਲੀਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਫ਼ਲੇ ਸਮੇਤ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੀ ਸਨ। ਸਿੱਧੂ ਨੇ ਮੀਡੀਆ ਨੂੰ ਦੱਸਿਆ ਕਿ ਉਹ ਕਿਸਾਨਾਂ ਦੇ ਹਿੱਤਾਂ ਲਈ ਦਿੱਲੀ ਆਏ ਹਨ। ਉਨ੍ਹਾਂ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ‘ਸੰਘੀ ਢਾਂਚੇ ’ਤੇ ਹਮਲਾ’ ਕਰਾਰ ਦਿੰਦਿਆਂ ਕਿਹਾ ਕਿ ਇਹ ਕਾਲੇ ਕਾਨੂੰਨ ਕਿਸਾਨੀ ਭਾਈਚਾਰੇ ਅਤੇ ਖੇਤੀ ਆਰਥਿਕਤਾ ਨਾਲ ਜੁੜੇ ਹੋਰ ਲੋਕਾਂ ਨੂੰ ਬਰਬਾਦ ਕਰ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨੀਅਤ ਅਤੇ ਨੀਤੀ ਸਾਫ਼ ਨਹੀਂ ਹੈ। ਉਨ੍ਹਾਂ ਕੇਂਦਰ ’ਤੇ ਕਾਰਪੋਰੇਟਾਂ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ।

Previous articleਮੁਲਕ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 83 ਲੱਖ ਨੂੰ ਟੱਪੀ; 514 ਦੀ ਮੌਤ
Next articleਕੈਪਟਨ ਵੱਲੋਂ ਵਿਧਾਇਕਾਂ ਨਾਲ ਰਾਜਘਾਟ ’ਤੇ ਧਰਨਾ ਅੱਜ