ਕਪੂਰਥਲਾ (ਸਮਾਜ ਵੀਕਲੀ) ( ਕੌੜਾ)- ਨੰਬਰਦਾਰ ਯੂਨੀਅਨ ਪੰਜਾਬ ਦੀ ਕਪੂਰਥਲਾ ਇਕਾਈ ਦੇ ਉੱਪ ਪ੍ਰਧਾਨ ਗੁਰਦੀਪ ਸਿੰਘ ਘੁੰਮਣ ਅਤੇ ਪ੍ਰੈੱਸ ਸਕੱਤਰ ਜਸਪ੍ਰੀਤ ਸਿੰਘ ਵਾਲੀਆ ਨੇ ਸਾਂਝੇ ਤੌਰ ਤੇ ਦੱਸਿਆ ਕਿ ਯੁਨੀਅਨ ਦੇ ਜਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਇਕ ਅਹਿਮ ਮੀਟਿੰਗ 10 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ । ਯੂਨੀਅਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਨੰਬਰਦਾਰਾਂ ਦੇ ਭਖਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ,ਅਤੇ ਮੀਟਿੰਗ ਦੌਰਾਨ ਕਰੋਨਾ ਵਾਇਰਸ ਸਬੰਧੀ ਜਿਲ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮੀਟਿੰਗ ਦੌਰਾਨ ਸਬ-ਡਵੀਜ਼ਨ ਭੁਲੱਥ, ਸਬ-ਡਵੀਜ਼ਨ ਫਗਵਾੜਾ, ਸਬ-ਡਵੀਜ਼ਨ ਸੁਲਤਾਨਪੁਰ ਲੋਧੀ, ਸਬ ਡਵੀਜ਼ਨ ਕਪੂਰਥਲਾ ਤੋਂ ਇਲਾਵਾ ਨਡਾਲਾ ਅਤੇ ਢਿੱਲਵਾਂ ਨਾਲ ਸਬੰਧਤ ਨੰਬਰਦਾਰ ਯੂਨੀਅਨ ਦੇ ਆਹੁਦੇਦਾਰ ਉਚੇਚੇ ਤੌਰ ਉੱਤੇ ਸ਼ਾਮਿਲ ਹੋਣਗੇ।
HOME ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਦੀ ਜਿਲਾ ਪੱਧਰੀ ਮੀਟਿੰਗ 10 ਨੂੰ