ਡੇਰਾਬੱਸੀ (ਸਮਾਜ ਵੀਕਲੀ) : ਚੰਡੀਗੜ੍ਹ-ਅੰਬਾਲਾ ਮੁੱਖ ਸੜਕ ’ਤੇ ਪਿੰਡ ਦੇਵੀਨਗਰ ਵਿੱਚ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਸੂਚਨਾ ਮਿਲਣ ’ਤੇ ਡੇਰਾਬੱਸੀ ਥਾਣਾ ਮੁਖੀ ਸਤਿੰਦਰ ਸਿੰਘ ਪੁਲੀਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਦੂਜੀ ਵਾਰ ਬੇਅਦਬੀ ਹੋਈ ਹੈ। ਇਸੇ ਪਿੰਡ ਦੇ ਗੁਰਦਆਰੇ ਵਿੱਚ ਸਾਲ 2017 ਵਿੱਚ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਸੀ। ਉਸ ਵੇਲੇ ਪੁਲੀਸ ਨੇ ਪਿੰਡ ਦੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੂੰ ਬੇਅਦਬੀ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਸੀ। ਇਸ ਵਾਰ ਵੀ ਬੇਅਦਬੀ ਦਾ ਸ਼ੱਕ ਪਿੰਡ ਦੀ ਵਸਨੀਕ ਇਕ ਮਹਿਲਾ ’ਤੇ ਹੈ।
HOME ਡੇਰਾਬੱਸੀ ਦੇ ਪਿੰਡ ਦੇਵੀਨਗਰ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ; 2017 ’ਚ...