ਅੱਪਰਾ (ਸਮਾਜ ਵੀਕਲੀ)-ਕੇਂਦਰ ਦੀ ਭਾਜਪਾ ਸਰਕਾਰ ਨੂੰ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਲੋਕ ਰੋਹ ਨੂੰ ਦੇਖਦੇ ਹੋਏ ਉਕਤ ਕਾਨੂੰਨਾਂ ਨੂੰ ਵਾਪਿਸ ਲੈ ਲੇਣਾ ਚਾਹੀਦਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਪ੍ਰਧਾਨ ਮਹਿਲਾ ਕਾਂਗਰਸ ਪੰਜਾਬ ਰਾਹੁਲ ਗਾਂਧੀ ਬ੍ਰਿਗੇਡ ਨੇ ਅੱਪਰਾ ਵਿਖੇ ਕੀਤਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ।
ਉਕਤ ਆਰਡੀਨੈਂਸਾਂ ਦੇ ਕਾਨੂੰਨ ਬਣਨ ਉਪਰੰਤ ਪੰਜਾਬ ਦਾ ਅੰਨਦਾਤਾ ਆਪਣੇ ਹੀ ਖੇਤਾਂ ‘ਚ ਮਜ਼ਦੂਰ ਬਣਕੇ ਰਹਿ ਜਾਵੇਗਾ। ਉਨਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਪੂੰਜੀਪਤੀਆਂ ਦੀ ਪਿਛਲੱਗੂ ਸਰਕਾਰ ਬਣ ਚੁੱਕੀ ਹੈ। ਉਨਾਂ ਅੱਗੇ ਕਿਹਾ ਕਿ ਉਕਤ ਬਿੱਲਾਂ ‘ਚ ਘੱਟੋ ਘੱਟ ਸਰਕਾਰੀ ਸਮਰਥਨ ਮੁੱਲ ਨੂੰ ਜਾਰੀ ਰੱਖਣ ਦਾ ਕਿਤੇ ਵੀ ਜਿਕਰ ਨਹੀਂ ਕੀਤਾ ਗਿਆ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਪੂੰਜੀਪਤੀਆਂ ਨੂੰ ਖੇਤੀਬਾੜੀ ਸੈਕਟਰ ‘ਚ ਵੱਡੇ ਪੱਧਰ ‘ਤੇ ਉਤਾਰ ਰਹੀ ਹੈ ਤੇ ਮੰਡੀਆਂ ਨੂੰ ਖਤਮ ਕਰਕੇ ਕਿਸਾਨਾਂ ਨੂੰ ਪੂੰਜੀਪਤੀਆਂ ਦੇ ਅਧੀਨ ਕਰਨ ਦਾ ਕੋਝਾ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਉਹ ਕਿਸਾਨ ਤੇ ਮਜ਼ਦੂਰ ਏਕਤਾ ਦੇ ਨਾਅਰੇ ਹੇਠ ਇਕੱਤਰ ਹੋ ਕੇ ਉਕਤ ਤਿੰਨਾਂ ਖੇਤੀ ਕਾਨੂੰਨਾਂ ਦਾ ਉਦੋਂ ਤੱਕ ਵਿਰੋਧ ਕਰਨਗੇ, ਜਦੋਂ ਤੱਕ ਕੇਂਦਰ ਦੀ ਸਰਕਾਰ ਉਕਤ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈ ਲੈਂਦੀ।