ਸਰਕਾਰ ਨੂੰ ਵਿਭਾਗੀ ਤਰੱਕੀਆਂ ਤੇ ਨਵੀਂ ਭਰਤੀ ਵੱਲ ਧਿਆਨ ਦੇਣਾ ਚਾਹੀਦਾ ਹੈ – ਝੰਡ
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਅਧਿਆਪਕ ਵਰਗ ਦੀ ਸਿਰਮੌਰ ਜਥੇਬੰਦੀ ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਸੁਖਦਿਆਲ ਸਿੰਘ ਝੰਡ ਜਿਲ੍ਹਾ ਪ੍ਰਧਾਨ ਤੇ ਮਨਜਿੰਦਰ ਸਿੰਘ ਧੰਜੂ ਜਰਨਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਆਗੂਆਂ ਨੇ ਪਿਛਲੇ ਦਿਨੀਂ ਸਿੱਖਿਆ ਸਕੱਤਰ ਵਲੋਂ ਹਾਈ ਤੇ ਸੈਕੰਡਰੀ ਸਕੂਲ਼ਾਂ ਵਿੱਚ ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਸੈਕੰਡਰੀ ਸਕੂਲਾਂ ਵਿੱਚ ਭੇਜਣ ਦੇ ਫੈਸਲੇ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਆਗੂਆਂ ਨੇ ਕਿਹਾ ਕਿ ਸਿੱਖਿਆ ਸਕੱਤਰ ਵਲੋਂ ਜਾਰੀ ਪੱਤਰ ਅਨੁਸਾਰ ਸਿੱਖਿਆ ਵਿਭਾਗ ਨੂੰ ਸਕੂਲ਼ਾਂ ਵਿੱਚ ਅਧਿਆਪਕਾਂ ਦੀ ਘਾਟ ਮਹਿਸੂਸ ਹੋ ਰਹੀ ਹੈ, ਉਸ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਨਵੀਂ ਭਰਤੀ ਕਰਨ ਦੀ ਬਜਾਏ ਮਿਡਲ ਸਕੂਲ਼ਾਂ ਵਿੱਚੋਂ ਅਧਿਆਪਕਾਂ ਨੂੰ ਬਦਲਵੇਂ ਪ੍ਰਬੰਧਾਂ ਵਜੋਂ ਭੇਜ ਰਹੀ ਹੈ । ਆਗੂਆਂ ਨੇ ਕਿਹਾ ਕਿ ੩੧ ਮਾਰਚ ੨੦੨੦ ਤੇ ੩੦ ਸਤੰਬਰ ੨੦੨੦ ਨੂੰ ਬਹੁਤ ਸਾਰੇ ਅਧਿਆਪਕ ਰਿਟਾਇਰ ਹੋ ਗਏ ਹਨ, ਇਸ ਲਈ ਸਰਕਾਰ ਨੂੰ ਵਿਭਾਗੀ ਤਰੱਕੀਆਂ ਤੇ ਨਵੀਂ ਭਰਤੀ ਵੱਲ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਬਦਲਵੇਂ ਪ੍ਰਬੰਧਾਂ ਕਰਨ ਵੱਲ ਧਿਆਨ ਕਰਨਾ ਚਾਹੀਦਾ ਹੈ। ਤਾਂ ਜੋ ਸਕੂਲ਼ਾਂ ਵਿੱਚ ਖਾਲੀ ਪਈਆਂ ਪੋਸਟਾਂ ਨੂੰ ਭਰਿਆ ਜਾ ਸਕੇ।
ਇਸ ਮੌਕੇ ਸੀਨੀਅਰ ਆਗੂ ਸ਼ੀ੍ਰ ਰਕੇਸ਼ ਭਾਸਕਰ, ਲੈਕ ਰਜੇਸ਼ ਜੌਲੀ, ਸ: ਭਜਨ ਸਿੰਘ ਮਾਨ ਤੇ ਗੁਰਮੁੱਖ ਸਿੰਘ ਬਾਬਾ ਤੋਂ ਇਲਾਵਾ ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰ ਭੇਟਾ,. ਗੁਰਮੀਤ ਸਿੰਘ ਖਾਲਸਾ, ਲ਼ੈਕਚਰਾਰ ਵਿਕਾਸ ਭੰਬੀ, ਵਨੀਸ਼ ਸ਼ਰਮਾ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ, ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਦੀਪਕ ਆਨੰਦ, ਭਾਗ ਸਿੰਘ, ਰਜੇਸ਼ ਸ਼ਰਮਾ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ. ਅਰਵਿੰਦਰ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ,ਅਜੀਤਪਾਲ ਸਿੰਘ,ਅਮਨਦੀਪ ਸਿੰਘ ਵੱਲਣੀ,ਅਮਿਤ ਕੁਮਾਰ,ਅਤੁਲ ਸੇਠੀ,ਬਲਜਿੰਦਰ ਸਿੰਘ ਕਾਹਲਵਾਂ,ਨਰਿੰਦਰ ਭੰਡਾਰੀ,ਬਿਕਰਮਜੀਤ ਸਿੰਘ ਮੰਨਣ,ਹਰਜਿੰਦਰ ਸਿੰਘ ਨਾਂਗਲੂ,ਜਸਵਿੰਦਰ ਸਿੰਘ ਗਿੱਲ, ਮਹਾਂਵੀਰ, ਪਾਰਸ ਧੀਰ, ਰਜੇਸ਼ ਟਿੱਬਾ,ਮਨਿੰਦਰ ਸਿੰਘ,ਸੰਦੀਪ ਸਿੰਘ, ਆਦਿ ਹਾਜਰ ਸਨ।