ਲਖਨਊ (ਸਮਾਜ ਵੀਕਲੀ) : ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ ‘ਉੱਤਰ ਪ੍ਰਦੇਸ਼ ਗ਼ੈਰਕਾਨੂੰਨੀ ਧਰਮ ਤਬਦੀਲੀ ਰੋਕਥਾਮ ਆਰਡੀਨੈਂਸ-2020’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਮੁੱਖ ਸਕੱਤਰ (ਵਿਧਾਨ) ਅਤੁਲ ਸ੍ਰੀਵਾਸਤਵ ਨੇ ਅੱਜ ਆਰਡੀਨੈਂਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਪ੍ਰਧਾਨਗੀ ਹੇਠ ਪਿਛਲੇ ਮੰਗਲਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤਹਿਤ ਦੋਸ਼ੀ ਲਈ 10 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ।
HOME ਉੱਤਰ ਪ੍ਰਦੇਸ਼: ਜਬਰੀ ਧਰਮ ਤਬਦੀਲੀ ਖ਼ਿਲਾਫ਼ ਆਰਡੀਨੈਂਸ ’ਤੇ ਰਾਜਪਾਲ ਦੀ ਮੋਹਰ