ਹੁਸ਼ਿਆਰਪੁਰ/ਸ਼ਾਮਚੁਰਾਸੀ (ਚੁੰਬਰ) (ਸਮਾਜ ਵੀਕਲੀ) – ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 863 ਨਵੇ ਸੈਪਲ ਲੈਣ ਨਾਲ ਅਤੇ 1174 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 15 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6935 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 194042 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 186783 ਸੈਪਲ ਨੈਗਟਿਵ, ਜਦ ਕਿ 1645 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 255 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 154, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6526 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 15 ਪਾਜੇਟਿਵ ਕੇਸ ਆਏ ਹਨ , ਹੁਸ਼ਿਆਰਪੁਰ ਸ਼ਹਿਰ 5 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 10 ਪਾਜੇਟਵ ਮਰੀਜ ਹਨ । ਸਿਵਲ ਸਰਜਨ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
HOME ਹੁਸ਼ਿਆਰਪੁਰ ਜਿਲੇ ਵਿੱਚ 15 ਨਵੇ ਪਾਜੇਟਿਵ ਮਰੀਜ ਗਿਣਤੀ ਹੋਈ 6935