ਮੁਲਤਾਨੀ ਕਤਲ ਕੇਸ: ਸੁਪਰੀਮ ਕੋਰਟ ਵੱਲੋਂ ਸਮੇਧ ਸੈਣੀ ਨੂੰ ਪੇਸ਼ਗੀ ਜ਼ਮਾਨਤ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿਘ ਸੈੈਣੀ ਨੂੰ 1991 ਦੇ ਬਲਵੰਤ ਸਿਘ ਮੁਲਤਾਨੀ ਕਤਲ ਕੇਸ ਵਿੱਚ ਪੇਸ਼ਗੀ ਜ਼ਮਾਨਤ ਦੇ ਦਿੱਤੀ। ਸੈਣੀ ਨੂੰ ਆਪਣਾ ਪਾਸਪੋਰਟ ਸਪੁਰਦ ਕਰਨ, ਜਾਂਚ ਵਿੱਚ ਸਹਿਯੋਗ ਕਰਨ ਅਤੇ ਕੇਸ ਦੇ ਗਵਾਹਾਂ ਨੂੰ ਪ੍ਰਭਾਵਤ ਨਾ ਕਰਨ ਲਈ ਕਿਹਾ।

ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ. ਸੁਭਾਸ਼ ਰੈਡੀ ਅਤੇ ਜਸਟਿਸ ਐੱਮਆਰ ਸ਼ਾਹ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਸੈਣੀ ਦੀ ਅਪੀਲ ਨੂੰ ਸਵੀਕਾਰ ਕਰ ਲਿਆ, ਜਿਸ ਵਿੱਚ ਸੈਣੀ ਦੀ 29 ਸਾਲ ਪੁਰਾਣੇ ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਅਪੀਲ ਨੂੰ ਖਾਰਜ ਕਰ ਦਿੱਤਾ। ਸੁਪਰੀਮ ਕੋਰਟ ਨੇ ਪੰਜਾਬ ਪੁਲੀਸ ਨੂੰ ਹੁਕਮ ਦਿੱਤਾ ਕਿ ਇਕ ਲੱਖ ਰੁਪਏ ਦਾ ਨਿੱਜੀ ਮੁੱਚਲਕਾ ਅਤੇ ਐਨੀ ਹੀ ਰਕਮ ਦੇ ਦੋ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਸੈਣੀ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਜਾਵੇ।

Previous articleਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ-ਸਿੱਖ ਇਕਾਈ ਨੂੰ ਸੌਂਪਣਾ ਸੰਯੁਕਤ ਰਾਸ਼ਟਰ ਦੇ ਪ੍ਰਸਤਾਵ ਦੀ ਉਲੰਘਣਾ: ਭਾਰਤ
Next articleਐੱਮਡੀਐੱਚ ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ ਦਾ ਦੇਹਾਂਤ