ਕਿਸਾਨਾਂ ਤੇ ਸਰਕਾਰ ਵਿਚਾਲੇ ਪੰਜਵੇਂ ਗੇੜ ਦੀ ਗੱਲਬਾਤ ਸ਼ੁਰੂ

ਨਵੀਂ ਦਿੱਲੀ (ਸਮਾਜ ਵੀਕਲੀ) : ਕਿਸਾਨਾਂ ਨਾਲ ਮੀਟਿੰਗ ਦੇ ਮੱਦੇਨਜ਼ਰ ਜਿਥੇ ਕੇਂਦਰੀ ਮੰਤਰੀਆਂ ਜਿਨ੍ਹਾਂ ਵਿੱਚ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਵੀ ਸ਼ਾਮਲ ਹਨ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਉਥੇ 31 ਕਿਸਾਨ ਜਥੇਬੰਦੀਆਂ ਦੇ ਆਗੂ ਵੀ ਮੀਟਿੰਗ ਲਈ ਵਿਗਿਆਨ ਭਵਨ ਪੁੱਜ ਗਏ ਹਨ। ਕਿਸਾਨਾਂ ਅਤੇ ਸਰਕਾਰ ਵਿਚਾਲੇ ਪੰਜਵੇਂ ਗੇੜ ਦੀ ਗੱਲਬਾਤ ਸ਼ੁਰੂ ਹੋ ਗਈ ਹੈ।

ਮੀਟਿੰਗ ਵਿੱਚ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਕੇਂਦਰੀ ਮੰਤਰੀ ਪਿਯੂਸ਼ ਗੋਇਲ ਤੇ ਸੋਮ ਪ੍ਰਕਾਸ਼ ਮੌਜੂਦ ਹਨ। ਇਹ ਮੀਟਿੰਗ ਫੈਸਲਾਕੁਨ ਦੱਸੀ ਜਾ ਰਹੀ ਹੈ। ਉਂਜ ਦਿੱਲੀ ਕਮੇਟੀ ਵਲੋਂ ਅੱਜ ਵੀ ਲੰਗਰ ਵਿਗਿਆਨ ਭਵਨ ਵਿੱਚ ਭੇਜਿਆ ਗਿਆ। ਕਿਸਾਨ ਆਗੂਆਂ ਨੇ ਬੈਠਕ ਵਿੱਚ ਜਾਣ ਤੋਂ ਪਹਿਲਾਂ ਦਿ੍ੜ੍ਹਤਾ ਨਾਲ ਕਿਹਾ ਕਿ ਉਹ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਮੁੜਨਗੇ। ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਉਹ ਨਹੀਂ ਝੁਕਣਗੇ। ਉਧਰ, ਮੀਟਿੰਗ ਲਈ ਵਿਗਿਆਨ ਭਵਨ ਪੁੱਜੇ ਖੇਤੀ ਮੰਤਰੀ ਸ੍ਰੀ ਤੋਮਰ ਨੇ ਸਕਾਰਾਤਮਕ ਨਤੀਜਿਆਂ ਦੀ ਆਸ ਪ੍ਰਗਟਾਈ ਹੈ। ਸੂਤਰਾਂ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਈ ਯੂਨੀਅਨ ਆਗੂਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਅੰਦੋਲਨ ਖ਼ਤਮ ਕਰਨ ਲਈ ਕਿਹਾ।

Previous articleਕਿਸਾਨ ਬਨਾਮ ਸਰਕਾਰ
Next articleਪਿੰਡ ਘੁੰਗਰਾਲੀ ਰਾਜਪੂਤਾਂ ਬਲਾਕ ਖੰਨਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਵਿਸ਼ਵ ਭੂਮੀ ਦਿਵਸ ਮਨਾਇਆ ਗਿਆ