ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨ ਤੱਕ ਜਾਰੀ ਰਹੇਗਾ ਸੰਗਰਸ਼-ਥਿੰਦ
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿਗ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ, ਜਨਰਲ ਸਕੱਤਰ ਅਰੁਣਦੀਪ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ।ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਜੋ ਕੇ ਪਿਛਲੇ ਲਗਭਗ 16 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਹਨ ਪਰ ਅੱਜ ਤੱਕ ਵੀ ਪੰਜਾਬ ਸਰਕਾਰ ਸਾਨੂੰ ਸਿੱਖਿਆ ਵਿਭਾਗ ਦਾ ਹਿੱਸਾ ਮੰਨਣ ਤੋਂ ਇਨਕਾਰੀ ਹੈ।
ਜਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਟਾਲ-ਮਟੋਲ ਦੀ ਨੀਤੀ ਅਪਣਾ ਕੇ ਸਮਾਂ ਲੰਘਾ ਰਹੀ ਹੈ ਇਸ ਕਰਕੇ ਕੰਪਿਊਟਰ ਅਧਿਆਪਕਾਂ ਦੇ ਸਬਰ ਦਾ ਪਿਆਲਾ ਹੁਣ ਭਰ ਚੁੱਕਾ ਹੈ ਅਤੇ ਇਸ ਵਾਰ ਸਘੰਰਸ਼ ਫੈਸਲਾਕੁੰਨ ਹੋਵੇਗਾ ਇਸੇ ਲੜੀ ਤਹਿਤ 9 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਸੂਬਾ ਪੱਧਰੀ ਰੈਲੀ ਸੰਗਰੂਰ ਵਿਖੇ ਕਰਕੇ ਸਘੰਰਸ਼ ਦਾ ਅਗਾਜ ਕੀਤਾ ਜਾ ਰਿਹਾ ਹੈ ਅਤੇ ਇਹ ਸਘੰਰਸ਼ ਉਨੀ ਦੇਰ ਤੱਕ ਜਾਰੀ ਰਹੇਗਾ ਜਿੰਨੀ ਦੇਰ ਤੱਕ ਸਿੱਖਿਆ ਵਿਭਾਗ ਦੀ ਪਿਕਸਟ ਸੁਸਾਇਟੀ ਵਿੱਚ ਪਿਛਲੇ 16 ਸਾਲ ਤੋਂ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਮੋਜੁਦਾ ਤਨਖਾਹ ਸਕੇਲ ਤੇ ਸਿੱਖਿਆ ਵਿਭਾਗ ਵਿੱਚ ਸ਼ਿਫਟ ਨਹੀ ਕੀਤਾ ਜਾਂਦਾ।
ਇਸ ਮੌਕੇ ਤੇ ਜਸਪਾਲ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਤਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਗੋਬਿੰਦ ਰਾਮ, ਗੁਰਭੇਜ ਸਿੰਘ, ਪਵਨ ਕੁਮਾਰ, ਸੁਰਜੀਤ ਸਿੰਘ,ਰਮਨਦੀਪ ਸਿੰਘ, ਹਰਪ੍ਰੀਤ ਕੌਰ, ਕਿੰਦਰ ਜੀਤ ਕੌਰ,ਵਰੁਣ ਦੀਪ, ਹਰਪ੍ਰੀਤ ਕੌਰ, ਰਣਜੀਤ ਕੌਰ,ਅਮਨਦੀਪ ਕੌਰ ਤੋ ਇਲਾਵਾ ਭਾਰੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜਿਰ ਸਨ ਹਾਜਰ ਸਨ।