ਨਵੇਂ ਖੇਤੀ ਕਾਨੂੰਨਾਂ ਦਾ ਕਿਸਾਨਾਂ ਨੂੰ ਲਾਭ ਮਿਲਣਾ ਸ਼ੁਰੂ: ਮੋਦੀ ਨੇ ਵੱਡੇ ਉਦਯੋਗਪਤੀਆਂ ਨੂੰ ਦੱਸਿਆ

ਨਵੀਂ ਦਿੱਲੀ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਵੱਡੇ ਸਨਅਤਕਾਰਾਂ ਦੀ ਜਥੇਬੰਦੀ ਐਸੋਚੈਮ ਦੇ ਸਮਾਗਮ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਸਬੰਧੀ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੇ ਬਾਰੇ ਕਿਹਾ ਕਿ ਛੇ ਮਹੀਨੇ ਪਹਿਲਾਂ ਕੀਤੇ ਖੇਤੀਬਾੜੀ ਸੁਧਾਰਾਂ ਦਾ ਲਾਭ ਕਿਸਾਨਾਂ ਨੂੰ ਮਿਲਣਾ ਸ਼ੁਰੂ ਹੋ ਗਿਆ ਹੈ। ਸਰਕਾਰ ਦੇ ਸੁਧਾਰ ਪ੍ਰੋਗਰਾਮਾਂ ਬਾਰੇ ਉਨ੍ਹਾਂ ਕਿਹਾ, “ਸਾਡੀ ਸਰਕਾਰ ਦੇ ਆਰਥਿਕ ਸੁਧਾਰਾਂ ਨੇ ਦੇਸ਼ ਬਾਰੇ ਵਿਸ਼ਵਵਿਆਪੀ ਧਾਰਨਾ ਨੂੰ ਬਦਲ ਦਿੱਤਾ ਹੈ। ਪਹਿਲਾਂ ਲੋਕ ਸੋਚਦੇ ਸਨ ‘ਭਾਰਤ ਵਿਚ ਕਿਉਂ’ (ਨਿਵੇਸ਼ ਕੀਤਾ ਜਾਣਾ ਸੀ) ਹੁਣ ਸੋਚਦੇ ਹਨ ‘ਭਾਰਤ ਵਿਚ ਕਿਉਂ ਨਹੀਂ ਕੀਤਾ ਜਾਣਾ ਚਾਹੀਦਾ’। ”

Previous articleਸ਼ਿਮਲੇ ਤੋਂ ਵੀ ਠੰਢੀ ਹੈ ਦਿੱਲੀ, ਕਿਸਾਨਾਂ ਅੰਦਰਲੇ ਜੋਸ਼ ਦੀ ਗਰਮੀ ਨਾਲ ਮਘੇ ਹੋਏ ਨੇ ਪ੍ਰਦਰਸ਼ਨ
Next articleਸੋਨੀਆ ਗਾਂਧੀ ਦੀ ਰਿਹਾਇਸ਼ ’ਤੇ ਕਾਂਗਰਸ ਦੀ ਅਹਿਮ ਮੀਟਿੰਗ ਸਮਾਪਤ: ਪਾਰਟੀ ਮਜ਼ਬੂਤ ਕਰਨ ’ਤੇ ਹੋਈ ਚਰਚਾ