ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕੰਪਿਊਟਰ ਅਧਿਆਪਕ ਯੂਨੀਅਨ ਸੁਲਤਾਨਪੁਰ ਲੋਧੀ ਦੀ ਇੱਕ ਅਹਿਮ ਮੀਟਿੰਗ ਬਲਾਕ ਪਰਧਾਨ ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਆਤਮਾਂ ਸਿੰਘ ਪਾਰਕ ਸੁਲਤਾਨਪੁਰ ਲੋਧੀ ਵਿਖੇ ਹੋਈ ।ਮੀਟਿੰਗ ਵਿੱਚ ਬਲਾਕ ਤੋਂ ਭਾਰੀ ਗਿਣਤੀ ਵਿੱਚ ਹਾਜ਼ਰ ਕੰਪਿਊਟਰ ਫੈਕਲਟੀ ਨੂੰ ਸੰਬੋਧਿਤ ਕਰਦੇ ਹੋਏ ਹਰਮਿੰਦਰ ਸਿੰਘ ਨੇ ਕਿਹਾ ਕੇ ਕਿ ਕੰਪਿਊਟਰ ਅਧਿਆਪਕਾਂ ਨਾਲ ਸਰਕਾਰ ਪਿਛਲੇ ਲੰਮੇ ਸਮੇਂ ਤੋ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ ।
ਜੋ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।।ਜਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਟਾਲ-ਮਟੋਲ ਦੀ ਨੀਤੀ ਅਪਣਾ ਕੇ ਸਮਾਂ ਲੰਘਾ ਰਹੀ ਹੈ ਇਸ ਕਰਕੇ ਕੰਪਿਊਟਰ ਅਧਿਆਪਕਾਂ ਦੇ ਸਬਰ ਦਾ ਪਿਆਲਾ ਹੁਣ ਭਰ ਚੁੱਕਾ ਹੈ ਅਤੇ ਇਸ ਵਾਰ ਸਘੰਰਸ਼ ਫੈਸਲਾਕੁੰਨ ਹੋਵੇਗਾ ਇਸੇ ਲੜੀ ਤਹਿਤ 9 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਸੂਬਾ ਪੱਧਰੀ ਰੈਲੀ ਸੰਗਰੂਰ ਵਿਖੇ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਉਹਨਾਂ ਕਿਹਾ ਕੇ ਇਸ ਵਾਰ ਦੇ ਸਘੰਰਸ਼ ਦੀ ਖਾਸ ਗੱਲ ਇਹ ਹੋਵੇਗੀ
ਜੇ ਸਰਕਾਰ ਦੀਆਂ ਡੰਗ ਟਪਾਊ ਨੀਤੀਆਂ ਤੋਂ ਤੱਕ ਹੋ ਕੇ ਪੰਜਾਬ ਦੇ ਲੱਗਭਗ 7000 ਕੰਪਿਊਟਰ ਫੈਕਲਟੀ ਪਰਿਵਾਰਾਂ ਸਮੇਤ ਹੋਣਗੇ ਸ਼ਾਮਿਲ ਹੋਣਗੇ ਅਤੇ ਇਹ ਸਘੰਰਸ਼ ਉਨੀ ਦੇਰ ਤੱਕ ਜਾਰੀ ਰਹੇਗਾ ਜਿੰਨੀ ਦੇਰ ਤੱਕ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਮੋਜੁਦਾ ਤਨਖਾਹ ਸਕੇਲ ਤੇ ਸਿੱਖਿਆ ਵਿਭਾਗ ਵਿੱਚ ਸ਼ਿਫਟ ਨਹੀ ਕਰਦੀ ।ਇਸ ਮੌਕੇ ਤੇ ਜਸਪਾਲ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਤਲਵਿੰਦਰ ਸਿੰਘ,ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਗੋਬਿੰਦ ਰਾਮ, ਗੁਰਭੇਜ ਸਿੰਘ, ਮੁਨੀਸ਼ ਸ਼ਰਮਾ ,ਪਵਨ ਕੁਮਾਰ, ਸੁਰਜੀਤ ਸਿੰਘ,ਰਮਨਦੀਪ ਸਿੰਘ, ਹਰਪ੍ਰੀਤ ਕੌਰ, ਕਿੰਦਰ ਜੀਤ ਕੌਰ,ਵਰੁਣਦੀਪ ਕੌਰ , ਰਚਨਾ, ਦੀਪ, ਹਰਪ੍ਰੀਤ ਕੌਰ,ਸੁਨੀਤਾ,ਬਲਜੀਤ ਕੌਰ, ਮਨਦੀਪ ਕੌਰ,, ਰੁਪਿੰਦਰ ਕੌਰ, ਰਣਜੀਤ ਕੌਰ,ਅਮਨਦੀਪ ਕੌਰ ਤੋ ਇਲਾਵਾ ਭਾਰੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜਿਰ ਸਨ ਹਾਜਰ ਸਨ।