ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਨਵਾਂ ਸਾਲ ਮਨਾਇਆ

ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਨਲਾਈਨ ਨਵੇਂ ਸਾਲ ਸਬੰਧੀ ਸਮਾਗਮ ਕਰਵਾਇਆ ਗਿਆ । ਸਮਾਗਮ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਹਿੱਸਾ ਲਿਆ । ਇਸ ਦੌਰਾਨ ਵਿਦਿਆਰਥੀਆਂ ਨਵੇਂ ਸਾਲ ਨਾਲ ਸਬੰਧਤ ਕਾਰਡ ਤੇ ਪੋਸਟਰ ਤਿਆਰ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ । ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ, ਇੰਜੀਨੀਅਰ ਨਿਮਰਤਾ ਕੌਰ ਐਡਮਿਨਸਟੇਟਰ ਅਤੇ ਪ੍ਰਿੰਸੀਪਲ ਵਿਨੋਦ ਖਜੂਰੀਆ ਨੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।
Previous articleਪ੍ਰਸ਼ਾਸਨ ਤੋਂ ਲੋਕਾਂ ਨੇ ਕੀਤੀ ਸੜਕਾਂ ਦੇ ਪਾਸਿਆਂ ਤੇ ਬਰਮਾਂ ਬਣਾਉਣ ਦੀ ਮੰਗ
Next articleਸਨ ਦੋ ਹਜ਼ਾਰ ਇੱਕੀ