ਕਪੂਰਥਲਾ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ) ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਕੜਾਕੇ ਦੀ ਠੰਡ ਦੌਰਾਨ ਝੁੱਘੀਆਂ ਝੋਂਪੜੀਆਂ ਬੱਸ ਅੱਡਿਆਂ ਰੇਲਵੇ ਸਟੇਸ਼ਨਾ ਉੱਪਰ ਰਾਤਾਂ ਕੱਟਣ ਵਾਲੇ ਲੋੜਵੰਦ ਲੋਕਾਂ ਨੂੰ ਕੰਬਲ ਮੁਹੱਈਆ ਕਰਵਾਉਣ ਲਈ “ਰੈਪ ਅਪ “ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੁਝ ਲੋੜਵੰਦਾਂ ਨੂੰ ਕੰਬਲ ਵੰਡੇ। ਉਨਾਂ ਨੇ ਦੱਸਿਆ ਕਿ ਉੱਤਰੀ ਭਾਰਤ ਵਿਚ ਪੈ ਰਹੀ ਜ਼ੋਰਦਾਰ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ਦੇ ਜਾਰੀ ਕੀਤੇ ਗਏ ਫੰਡਾਂ ਰਾਹੀਂ ਅਤਿ ਲੋੜਵੰਦ ਲੋਕਾਂ ਨੂੰ ਠੰਡ ਤੋਂ ਬਚਨ ਲਈ ਕੰਬਲ ਵੰਡੇ ਜਾ ਰਹੇ ਹਨ। ਪਹਿਲੇ ਪੜਾਅ ਤਹਿਤ ਜ਼ਿਲ੍ਹੇ ਵਿੱਚ 346 ਲੋੜਵੰਦਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਫਤਰ ਵਲੋਂ ਫੰਡ ਪ੍ਰਾਪਤ ਹੋਣ ਦੇ 72 ਘੰਟੇ ਦੇ ਅੰਦਰ ਅੰਦਰ ਹੀ ਕੰਬਲਾਂ ਦੀ ਵੰਡ ਦਾ ਪਹਿਲਾਂ ਪੜਾਅ ਮੁਕੰਮਲ ਕਰ ਲਿਆ ਗਿਆ। ਉਨਾਂ ਦੱਸਿਆ ਕਿ ਕਪੂਰਥਲਾ ਸਬ ਡਵੀਜ਼ਨ ਵਿਚ 153,ਸੁਲਤਾਨਪੁਰ ਵਿਚ 63,ਭਲੱਥ ਵਿਚ 51 ਅਤੇ ਫਗਵਾੜਾ ਵਿਚ 71 ਲੋੜਵੰਦਾਂ ਨੂੰ ਕੰਬਲ ਵੰਡੇ ਗਏ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ੋਰਦਾਰ ਠੰਡ ਤੋਂ ਕਮਜ਼ੋਰ ਤਬਕੇ ਦੇ ਲੋਕਾਂ ਨੂੰ ਠੰਡ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਲਾਮਾਰ ਬਾਗ ਵਿਖੇ ਰੈਣ ਬਸੇਰਾ ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੇ ਲੋੜਵੰਦ ਲੋਕ ਆਸਾਣੀ ਨਾਲ ਰਾਤ ਕੱਟ ਸਕਦੇ ਹਨ।
HOME ਡਿਪਟੀ ਕਮਿਸ਼ਨਰ ਵਲੋਂ ਲੋੜਵੰਦਾਂ ਨੂੰ “ਰੈਪ ਅਪ” ਮੁਹਿੰਮ ਤਹਿਤ ਕੰਬਲ ਵੰਡਣ ਦੀ...